24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੁਰਜੀਤ ਸਿੰਘ ਰੱਖੜਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਮਿਆਲ ਕਲਾਂ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ

ਸਮਾਣਾ, 23 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਸਮਾਣਾ ਦੇ ਪਿੰਡ ਮਿਆਲ ਕਲਾਂ ਵਿਖੇ ਪਹੁੰਚ ਕੇ ਸਥਾਨਕ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 24-08-2026
ਸਮਾਣਾ, 23 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਸਮਾਣਾ ਦੇ ਪਿੰਡ ਮਿਆਲ ਕਲਾਂ ਵਿਖੇ ਪਹੁੰਚ ਕੇ ਸਥਾਨਕ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਸ. ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਕਿਸੇ ਵੀ ਖੇਤਰ ਦੀਆਂ ਅਸਲ ਲੋੜਾਂ ਤੇ ਸਮੱਸਿਆਵਾਂ ਨੂੰ ਸਮਝਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੁੰਦਾ ਹੈ। ਇਸੇ ਉਦੇਸ਼ ਨਾਲ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਵਿਚਾਰ ਤੇ ਸੁਝਾਅ ਜਾਣੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕਾ ਸਮਾਣਾ ’ਚ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਪ੍ਰਿੰਸ ਵਿਰਕ, ਸਰਪੰਚ ਰਸ਼ਪਾਲ ਸਿੰਘ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਦਾਨੀਪੁਰ, ਸੁਖਵਿੰਦਰ ਸਿੰਘ ਰਾਜਲਾ, ਗੁਰਦਿਆਲ ਸਿੰਘ ਰੰਧਾਵਾ, ਬਲਦੇਵ ਸਿੰਘ ਰਾਜਲਾ, ਮੈਂਬਰ ਰਾਜ ਸਿੰਘ, ਮੈਂਬਰ ਜਸਕਰਨ ਰਾਮ, ਮੈਂਬਰ ਅਰਸ਼ਦੀਪ ਸਿੰਘ, ਸਾਬਕਾ ਮੈਂਬਰ ਬਾਵਾ ਸਿੰਘ ਅਤੇ ‘ਆਪ’ ਵਰਕਰ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਬਲਜੀਤ ਸਿੰਘ ਬਿੱਲਾ ਗੁਣੀਕੇ ਦੀ ਅਗਵਾਈ ਹੇਠ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਦਾ ਗੁਣੀਕੇ ’ਚ ਸਨਮਾਨ ਅਗਲੀ ਖ਼ਬਰ ‘ ਆਪ’ ਆਗੂ ਰਮਨ ਜਿੰਦਲ ਭੋਲਾ ਨੇ ਖੂਨਦਾਨ ਕਰ ਕੇ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।