24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਨੌਰ ਵਿਚ ਵੱਡਾ ਇਕੱਠ, ‘ਆਪ’ ਦੀ ਮਜ਼ਬੂਤੀ ਲਈ ਸਰਗਰਮੀਆਂ ਤੇਜ਼

ਸਨੌਰ, 23 ਅਗਸਤ (ਗੀਤਵਿੰਦਰ ਸਿੰਘ ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸਨੌਰ ਅਧੀਨ ਜੋੜਿਆ ਸੜਕਾਂ ਵਿਖੇ ਐਸ.

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 24-08-2026
ਸਨੌਰ, 23 ਅਗਸਤ (ਗੀਤਵਿੰਦਰ ਸਿੰਘ ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸਨੌਰ ਅਧੀਨ ਜੋੜਿਆ ਸੜਕਾਂ ਵਿਖੇ ਐਸ. ਸੀ. ਵਿੰਗ ਵਲੋਂ ਸਨਮਾਨ ਸਮਾਰੋਹ ਕਰਵਾਇਆ। ਇਹ ਸਮਾਗਮ ਪੰਜਾਬ ਐਗਰੋ ਦੇ ਚੇਅਰਮੈਨ, ਲੋਕ ਸਭਾ ਇੰਚਾਰਜ ਪਟਿਆਲਾ ਤੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤਾ ਅਤੇ ਐਸ. ਸੀ. ਵਿੰਗ ਦੇ ਨਵਨਿਯੁਕਤ ਆਹੁਦੇਦਾਰਾਂ ਮਨਦੀਪ ਸਿੰਘ ਜੋਲਾ ਚੇਅਰਮੈਨ, ਅਵਤਾਰ ਸਿੰਘ ਸੁਨਿਆਰਹੇੜੀ ਹਲਕਾ ਕੋਆਡੀਨੇਟਰ ਆਦਿ ਨੂੰ ਸਨਮਾਨਿਤ ਕੀਤਾ। ਸਮਾਰੋਹ ਵਿਚ ਹਲਕੇ ਨਾਲ ਸੰਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ, ਪਾਰਟੀ ਵਰਕਰਾਂ ਤੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸੰਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਇਸ ਤੋਂ ਇਲਾਵਾ ਲੋਕ ਹਿੱਤ ਵਿਚ ਕਈ ਹੋਰ ਅਹਿਮ ਫ਼ੈਸਲੇ ਵੀ ਲਏ ਗਏ ਹਨ। ਇਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਸਨੌਰ ਹਲਕੇ ਦੇ ਲੋਕਾਂ ਲਈ ਹਮੇਸ਼ਾ ਖੜ੍ਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮਰੱਥਾ ਅਨੁਸਾਰ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੇ ਹਾਮੀ ਹਨ ਅਤੇ ਸਿਰਫ਼ ਵੋਟਾਂ ਬਟੋਰ ਕੇ ਬੈਠਣ ਦੀ ਸਿਆਸਤ ਵਿਚ ਵਿਸ਼ਵਾਸ ਨਹੀਂ ਰੱਖਦੇ। ਇਸ ਮੌਕੇ ਮੁਕੇਸ਼ ਕੁਮਾਰ ਗੁਪਤਾ, ਅਕਬਰ ਰਾਠੀਆ, ਲਖਵਿੰਦਰ ਸਿੰਘ ਢਿੱਲੋਂ, ਅਮਰੀਕ ਸਿੰਘ ਬੰਗੜ, ਧਰਮਪਾਲ ਸਿੰਘ, ਰਿੰਕੂ ਯੂਥ ਪ੍ਰਧਾਨ, ਪ੍ਰੀਤੀ ਸਨੌਰ, ਜੋਨੀ ਫਤਿਹਪੁਰੀਆਂ, ਗੁਰਮੀਤ ਸਿੰਘ ਪੰਜੋਲਾ, ਗੁਰਪਿੰਦਰ ਸਿੰਘ ਛੀਨਾ ਸਨੌਰ, ਗੁਰਮੇਲ ਸਿੰਘ, ਸਤਿਗੁਰੂ ਸਿੰਘ ਪਿੰਡ ਅਕੌਤ, ਸੰਤੋਖ ਸਿੰਘ, ਕਿਸ਼ਨ ਬਹਿਰੂ, ਮਨਜੀਤ ਸਿੰਘ, ਗੋਪੀ ਸਰਪੰਚ, ਗੁਲਜ਼ਾਰ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ ਰੁਪਾਣਾ, ਦਵਿੰਦਰ ਮੱਟੂ, ਕੇਵਲ ਮੈਨੇਜਰ, ਜਸਮੇਰ ਸਿੰਘ ਤੇ ਹੋਰ ਵੱਡੀ ਗਿਣਤੀ ’ਚ ਲੋਕ ਹਾਜ਼ਰ ਹਨ।
ਪਿਛਲੀ ਖ਼ਬਰ ਗੌਰਵ ਸੰਧੂ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ, ਹਲਕਾ ਸਨੌਰ ਦੀ ਸਥਿਤੀ ਬਾਰੇ ਪਾਇਆ ਚਾਨਣਾ ਅਗਲੀ ਖ਼ਬਰ ਪੰਜਾਬ ਵਾਸੀਆਂ ਦਾ ਭਾਜਪਾ ਪ੍ਰਤੀ ਵਧਦਾ ਪਿਆਰ ਸੂਬੇ ‘ਚ ਭਾਜਪਾ ਸਰਕਾਰ ਆਉਣ ਦੇ ਸੰਕੇਤ-ਬੱਬੂ, ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।