ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
ਨਾਭਾ, 24 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਆਗੂ ਜੱਸਾ ਖੋਖ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ। ਉਪਰੰਤ ਗੱਲਬਾਤ ਕਰਦੇ ਹੋਏ ਯੂਥ ਆਗੂ ਜੱਸਾ ਖੋਖ ਨੇ ਕਿਹਾ ਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਹੀ ਖੁਸ਼ ਨਜ਼ਰ ਆਏ ਭਾਵੇਂ ਕਿ ਉਨ੍ਹਾਂ ਉਪਰ ਪਿਛਲੇ ਦਿਨੀ ਸ੍ਰੀ ਨਾਂਦੇੜ ਸਾਹਿਬ ਵਿਖੇ ਹਮਲਾ ਕੀਤਾ ਗਿਆ ਸੀ, ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਚੜ੍ਹਦੀਕਲਾ ਵਿਚ ਹਨ।
ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਜੱਸਾ ਖੋਖ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਮੌਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
25-08-2026