25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਤੇਜਿੰਦਰਪਾਲ ਸਿੰਘ ਸੰਧੂ ਨੇ ਸੁਖਬੀਰ ਦਾ ਹਾਲ-ਚਾਲ ਜਾਣਿਆ

ਪਟਿਆਲਾ, 24 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐੱਸ. ਐੱਸ.

ਅਜੀਤ ਡੈਸਕ 25-08-2026
ਪਟਿਆਲਾ, 24 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐੱਸ. ਐੱਸ. ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਆਪਣੇ ਪੁੱਤਰ ਸਰਤਾਜ ਸਿੰਘ ਸੰਧੂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸੂਬੇ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਿਸਾਨੀ, ਨੌਜਵਾਨਾਂ ਲਈ ਰੁਜ਼ਗਾਰ, ਉਦਯੋਗ, ਆਰਥਿਕਤਾ ਤੇ ਨਸ਼ਿਆਂ ਸਮੇਤ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਤੇ ਪ੍ਰਭਾਵਸ਼ਾਲੀ ਹੱਲ ਉਸ ਸਮੇਂ ਹੀ ਸੰਭਵ ਹੈ, ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਸੂਬੇ ਦੇ ਵਿਕਾਸ ਤੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਕੰਮ ਕੀਤੇ ਗਏ ਸਨ। ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰੇਗੀ। ਮੁਲਾਕਾਤ ਦੌਰਾਨ ਪਾਰਟੀ ਦੀਆਂ ਸਰਗਰਮੀਆਂ ਤੇ ਜਥੇਬੰਦਕ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਸੰਧੂ ਨੇ ਕਿਹਾ ਕਿ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿਚ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਾਵਰਕਾਮ ਆਊਟ-ਸੋਰਸਿੰਗ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ’ਚ ਸ਼ਾਮਿਲ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ 30 ਦਿਨ ਤੋਂ ਧ... ਅਗਲੀ ਖ਼ਬਰ ਯੂਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰ ਕੇ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।