26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਅੰਡਰ 14 ਦੇ ਮੁਕਾਬਲਿਆਂ ਵਿਚ ਨਾਭਾ ਜ਼ੋਨ ਨੇ ਪਹਿਲਾਂ, ਰਾਜਪੁਰਾ ਨੇ ਦੂਜਾ, ਪਟਿਆਲਾ-1 ਨੇ ਤੀਜਾ, ਅੰਡਰ 17 ਦੇ ਮੁਕਾਬਲਿਆਂ ਵਿਚ ਘਨੌਰ ਜ਼ੋਨ ਨੇ ਪਹਿਲਾਂ, ਪਾਤੜਾਂ ਨੇ ਦੂਜਾ, ਪਟਿਆਲਾ-1 ਨੇ ਤੀਜਾ, ਅੰਡਰ 19 ਦੇ ਮੁਕਾਬਲਿਆਂ ਵਿਚ ਘਨੌਰ ਜ਼ੋਨ ਨੇ ਪਹਿਲਾ, ਭਾਦਸੋ ਜ਼ੋਨ ਨੇ ਦੂਜਾ ਤੇ ਪਟਿਆਲੀ-1 ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜ਼ੋਨਲ ਸਕੱਤਰ ਪਾਤੜਾਂ, ਅਮਨਿੰੰਦਰ ਸਿੰਘ ਜ਼ੋਨਲ ਸਕੱਤਰ ਪਟਿ-1, ਜਸਵਿੰਦਰ ਸਿੰਘ ਜ਼ੋਨਲ ਸਕੱਤਰ ਘਨੌਰ, ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿ-2, ਅਲਬਰਟ, ਬੀਰਦਵਿੰਦਰ ਸਿੰਘ, ਮਨਦੀਪ ਸ਼ਰਮਾ, ਮਲਕੀਤ ਸਿੰਘ, ਕੁਲਵੰਤ ਸਿੰਘ, ਸ਼ਿਵ ਭੰਡੀਰ, ਜਸਵੰਤ ਸਿੰਘ, ਲਖਵਿੰਦਰ ਸਿੰਘ,ਰ ਕੇਸ਼ ਕੁਮਾਰ ਲਚਕਾਣੀ ਤੇ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਮਹਿੰਗਾਈ ਦੀ ਮਾਰ ਬਾਜ਼ਾਰ ’ਚ ਮਚੀ ਹਾਹਾਕਾਰ, ਚੀਨੀ ਤੋਂ ਬਾਅਦ ਹੁਣ ਪਿਆਜ਼ ਨੇ ਕਢਵਾਏ ਲੋਕਾਂ ਦੇ ਹੰਝੂ ਅਗਲੀ ਖ਼ਬਰ ਗੁਰਧਿਆਨ ਸਿੰਘ ਭਾਨਰੀ ਦਾ ਪੀ. ਏ. ਸੀ. ਮੈਂਬਰ ਬਣਨ ’ਤੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।