27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਚੂਰਾ ਪੋਸਤ ਸਣੇ ਇਕ ਕਾਬੂ

ਸਮਾਣਾ, 26 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 55 ਕਿਲੋ ਚੂਰਾ ਪੋਸਤ ਸਣੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਦਾਰ ਚੌਂਕ ਸਮਾਣਾ ਪਾਸ ਮੋਜੂਦ ਸੀ।

ਅਜੀਤ ਡੈਸਕ 27-08-2026
ਸਮਾਣਾ, 26 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 55 ਕਿਲੋ ਚੂਰਾ ਪੋਸਤ ਸਣੇ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਦਾਰ ਚੌਂਕ ਸਮਾਣਾ ਪਾਸ ਮੋਜੂਦ ਸੀ। ਉਨਾਂ ਨੂੰ ਇਤਲਾਹ ਮਿਲੀ ਕਿ ਉਕਤ ਦੋਸ਼ੀ ਆਪਣੀ ਗੱਡੀ ਵਿਚ ਡੋਡੇ ਭੁੱਕੀ ਚੂਰਾ ਪੋਸਤ ਰੱਖ ਕੇ ਪਾਤੜਾਂ ਤੋਂ ਪਟਿਆਲਾ ਵੱਲ ਨੂੰ ਆ ਰਿਹਾ ਹੈ। ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਵਿਆਹ ਪੈਲੇਸ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਗੱਡੀ ਨੂੰ ਰੋਕਿਆ। ਡਰਾਇਵਰ ਦੀ ਪਹਿਚਾਨ ਹਰਜੀਤ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਖਾਲਸਾ ਮੁਹੱਲਾ ਥਾਣਾ ਕੋਤਵਾਲੀ ਪਟਿਆਲਾ ਵਜੋਂ ਹੋਈ। ਗੱਡੀ ਦੀ ਤਲਾਸ਼ੀ ਲਈ ਗਈ ਤਾਂ 55 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਗੱਡੀ ਨੂੰ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਪਿਛਲੀ ਖ਼ਬਰ ਖਿੜਕੀਆਂ ਤੇ ਸ਼ੀਸ਼ੇ ਲਗਾਉਣ ਦਾ ਝਾਂਸਾ ਦੇ ਕੇ ਠੱਗੇ 11.50 ਲੱਖ ਅਗਲੀ ਖ਼ਬਰ ਸਰਕਾਰਾਂ ਨੇ ਹਮੇਸ਼ਾ ਹੀ ਘੱਟ ਗਿਣਤੀ ਵਰਗ ਨਾਲ ਧੱਕੇਸ਼ਾਹੀ ਅਤੇ ਬੇਇਨਸਾਫੀ ਕੀਤੀ : ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।