27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦੇਵੀਗੜ੍ਹ ਇਲਾਕੇ ’ਚ ਨੂਨਗਰ ਬਰਾਦਰੀ ਦੀਆਂ ਸਰਗਰਮੀਆਂ ਤੇਜ਼, ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਹਨ ਬੈਠਕਾਂ ਰਾਜਨੀਤਕ ਪਾਰਟੀਆਂ ਵਲੋਂ ਅਣਦੇਖੀ ਕੀਤੇ ਜਾਣ ਤੋਂ ਭਾਈਚਾਰੇ ’ਚ ਰੋਸ

ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)- ਪੰਜਾਬ ਵਿਚ ਨੂਨਗਰ ਬਰਾਦਰੀ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਲਾਮਬੰਦ ਕਰਨ ਲਈ ਪੰਜਾਬ ਸਾਲਟ ਮੇਕਰ ਐਂਡ ਟਰੇਡਰਜ ਫੈਡਰੇਸ਼ਨ (ਨੂਨਗਰ) ਵਲੋਂ ਪਿੰਡ-ਪਿੰਡ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਦੇਵੀਗੜ੍ਹ ਇਲਾਕੇ ਵਿਚ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋ ਰਹੇ ਹਨ।

ਪਿੰਡ ਜੁਲਕਾਂ ਵਿਖੇ ਬੈਠਕ ਨੂੰ ਸੰਬੋਧਨ ਕਰਦੇ ਹੋਏ ਹਰਚੰਦ ਸਿੰਘ ਹਡਾਣਾ ਨਾਲ ਹਨ ਪਵਨ ਕੁਮਾਰ ਜੁਲਕਾਂ। ਅਜੀਤ ਤਸਵੀਰ 27-08-2026
ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)- ਪੰਜਾਬ ਵਿਚ ਨੂਨਗਰ ਬਰਾਦਰੀ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਲਾਮਬੰਦ ਕਰਨ ਲਈ ਪੰਜਾਬ ਸਾਲਟ ਮੇਕਰ ਐਂਡ ਟਰੇਡਰਜ ਫੈਡਰੇਸ਼ਨ (ਨੂਨਗਰ) ਵਲੋਂ ਪਿੰਡ-ਪਿੰਡ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਦੇਵੀਗੜ੍ਹ ਇਲਾਕੇ ਵਿਚ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋ ਰਹੇ ਹਨ। ਇਹ ਸਾਰੀਆਂ ਬੈਠਕਾਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਹਰਚੰਦ ਸਿੰਘ ਹਡਾਣਾ ਅਤੇ ਜਨਰਲ ਸਕੱਤਰ ਪੰਜਾਬ ਪਵਨ ਕੁਮਾਰ ਜੁਲਕਾਂ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੈਠਕਾਂ ਦਾ ਮੁੱਖ ਮਕਸਦ ਨੂਨਗਰ ਬਰਾਦਰੀ ਨੂੰ ਆਪਣੇ ਸੰਵਿਧਾਨਕ ਅਤੇ ਬੁਨਿਆਦੀ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਸਮਾਜ ਵਿਚ ਉਨ੍ਹਾਂ ਨੂੰ ਬਣਦਾ ਬਣਦਾ ਮਾਣ-ਸਤਿਕਾਰ ਮਿਲ ਸਕੇ। ਪਿੰਡ ਜੁਲਕਾਂ ਵਿਖੇ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਹਰਚੰਦ ਸਿੰਘ ਹਡਾਣਾ ਅਤੇ ਜਨਰਲ ਸਕੱਤਰ ਪਵਨ ਕੁਮਾਰ ਜੁਲਕਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਵਿਚ ਅੱਜ ਤੱਕ ਕਿਸੇ ਵੀ ਪ੍ਰਮੁੱਖ ਰਾਜਨੀਤਕ ਪਾਰਟੀ ਨੇ ਨੂਨਗਰ ਬਰਾਦਰੀ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਖ-ਵੱਖ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੇ ਨੂਨਗਰ ਭਾਈਚਾਰੇ ਦੀਆਂ ਸਮੱਸਿਆਵਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਸਾਨੂੰ ਸਿਰਫ਼ ਵੋਟਾਂ ਵੇਲੇ ਵਰਤਿਆ ਜਾਂਦਾ ਹੈ ਪਰ ਵਿਕਾਸ ਅਤੇ ਅਧਿਕਾਰਾਂ ਦੇ ਮਾਮਲੇ ਵਿਚ ਸਾਡੇ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਹੁਣ ਹੋਰ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਗੂਆਂ ਨੇ ਅੱਗੇ ਕਿਹਾ ਕਿ ਜਦੋਂ ਤੱਕ ਬਰਾਦਰੀ ਖੁਦ ਜਾਗਰੂਕ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਨਹੀਂ ਕਰਦੀ, ਤਦ ਤੱਕ ਸਾਨੂੰ ਬਣਦਾ ਹਿੱਸਾ ਨਹੀਂ ਮਿਲ ਸਕਦਾ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਮੁਹਿੰਮ ਨੂੰ ਪੂਰੇ ਪੰਜਾਬ ਪੱਧਰ ’ਤੇ ਫੈਲਾਇਆ ਜਾਵੇਗਾ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਕੱਠੇ ਕੀਤਾ ਜਾਵੇਗਾ। ਫੈਡਰੇਸ਼ਨ ਨੇ ਬਰਾਦਰੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ ਅਤੇ ਹੱਕਾਂ ਦੀ ਲੜਾਈ ਲਈ ਇੱਕਜੁੱਟ ਹੋਣ, ਤਾਂ ਜੋ ਸਰਕਾਰਾਂ ਤੱਕ ਉਨ੍ਹਾਂ ਦੀ ਆਵਾਜ਼ ਜ਼ੋਰਦਾਰ ਤਰੀਕੇ ਨਾਲ ਪਹੁੰਚਾਈ ਜਾ ਸਕੇ। ਇਸ ਮੌਕੇ ਇਲਾਕੇ ਦੇ ਕਈ ਪਤਵੰਤੇ ਸੱਜਣ ਅਤੇ ਬਰਾਦਰੀ ਦੇ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੁਰਾਣੇ ਕਾਂਗਰਸੀਆਂ ਨਾਲ ਤਾਲਮੇਲ ਲਈ ਨਿਰਮਲ ਸਿੰਘ ਭੱਟੀਆਂ ਵਲੋਂ ਹਲਕਾ ਸਨੌਰ ’ਚ ਸੰਪਰਕ ਮੁਹਿੰਮ ਅਗਲੀ ਖ਼ਬਰ ਹਲਕਾ ਸਨੌਰ ਦੇ ਪਿੰਡ ਚਰਾਸੋਂ ’ਚ ਕਬੱਡੀ ਕੱਪ, ਹਡਾਣਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।