28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸਿਵਲ ਹਸਪਤਾਲ ਦਾ ਕੰਮਕਾਜ ਰਿਹਾ ਠੱਪ-ਮਰੀਜ ਪ੍ਰੇਸ਼ਾਨ

ਸਮਾਣਾ , 27 ਅਗਸਤ (ਸਾਹਿਬ ਸਿੰਘ)-ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸਿਵਲ ਹਸਪਤਾਲ ਸਮਾਣਾ ਦੇ ਡਾਕਟਰਾਂ, ਪੈਰਾਮੈਡੀਕਲ ਸਟਾਫ, ਦਰਜਾ ਚਾਰ ਅਤੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਆਪਣਾ ਕੰਮਕਾਜ ਠੱਪ ਰੱਖਿਆ ਗਿਆ। ਜਿਸ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ ਅਤੇ ਇਲਾਜ ਕਰਵਾਉਣ ਆਏ ਮਰੀਜ਼ ਪ੍ਰੇਸ਼ਾਨ ਹੁੰਦੇ ਵੇਖੇ ਗਏ।

ਅਜੀਤ ਡੈਸਕ 28-08-2026
ਸਮਾਣਾ , 27 ਅਗਸਤ (ਸਾਹਿਬ ਸਿੰਘ)-ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸਿਵਲ ਹਸਪਤਾਲ ਸਮਾਣਾ ਦੇ ਡਾਕਟਰਾਂ, ਪੈਰਾਮੈਡੀਕਲ ਸਟਾਫ, ਦਰਜਾ ਚਾਰ ਅਤੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਆਪਣਾ ਕੰਮਕਾਜ ਠੱਪ ਰੱਖਿਆ ਗਿਆ। ਜਿਸ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ ਅਤੇ ਇਲਾਜ ਕਰਵਾਉਣ ਆਏ ਮਰੀਜ਼ ਪ੍ਰੇਸ਼ਾਨ ਹੁੰਦੇ ਵੇਖੇ ਗਏ। ਜਦੋਂ ਕਿ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ। ਇਸ ਮੌਕੇ ਡਾ. ਜਤਿਨ ਡਾਹਰਾ,ਡਾ. ਸਚਿਵ ਗਰਗ, ਡਾ. ਸਰਬਜੀਤ ਕੌਰ, ਡਾ. ਰਸ਼ਪਿੰਦਰ ਕੌਰ, ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਸਤਵੇਂ ਪੇ-ਕਮਿਸ਼ਨ ਦੀਆਂ ਤਰੂਟੀਆਂ ਦੇ ਨਿਪਟਾਰੇ ਅਤੇ ਠੇਕਾ ਅਤੇ ਹਾਕ ਤੋਂ ਇਲਾਵਾ ਆਊਟਸੋਰਸਡ ਭਰਤੀ ਨੂੰ ਖਤਮ ਕਰਨ ਸੰਬੰਧੀ ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਾ ਮਨਿੰਆਂ ਤਾਂ ਉਹ ਆਪਣਾ ਸੰਘਰਸ ਤੇਜ ਕਰਨ ਲਈ ਮਜ਼ਬੂਰ ਹੋਣਗੇ।
ਪਿਛਲੀ ਖ਼ਬਰ ‘ ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਨਾਭਾ ਵਿਖੇ ਸਰਕਾਰ ਖ਼ਿਲਾਫ਼... ਅਗਲੀ ਖ਼ਬਰ ਕੌਂਸਲ ਆਫ ਜੂਨੀਅਰ ਇੰਜੀਨੀਅਰਜ਼ ਵਲੋਂ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਨੂੰ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।