28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ, 27 ਅਗਸਤ (ਅ. ਸ.

ਅਜੀਤ ਡੈਸਕ 28-08-2026
ਪਟਿਆਲਾ, 27 ਅਗਸਤ (ਅ.ਸ. ਅਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਲਏ ਫੈਸਲੇ ਤਹਿਤ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ 29 ਅਗਸਤ ਨੂੰ ਕਰਵਾਏ ਜਾਣ ਵਾਲੇ ਅਰਦਾਸ ਸਮਾਗਮ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਕਰਵਾਈ ਗਈ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 29 ਅਗਸਤ ਨੂੰ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਮੂਹ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਹੋਵੇਗਾ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਿਥੇ 28 ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਕਰਾਹਾਲੀ ਸਾਹਿਬ ਪੁੱਜੇਗਾ, ਉਥੇ ਹੀ 29 ਅਗਸਤ ਨੂੰ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਆਰੰਭ ਹੋ ਕੇ ਦੇਰ ਸ਼ਾਮ ਗੁਰਦੁਆਰਾ ਸਾਹਿਬ ਰਾਤਰੀ ਠਹਿਰਾਅ ਕਰੇਗਾ ਅਤੇ 30 ਅਗਸਤ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪੁੱਜੇਗਾ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸਮੁੱਚੇ ਪ੍ਰਬੰਧਕੀ ਸਟਾਫ ਨਾਲ ਬੈਠਕ ਕਰਕੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਵਿਚ ਸੰਗਤਾਂ ਅਤੇ ਸਮੁੱਚਾ ਸਟਾਫ ਆਪਣਾ ਅਹਿਮ ਯੋਗਦਾਨ ਪਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਰਪਾਲ ਸਿੰਘ ਬਡੂੰਗਰ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਸੁਰਜੀਤ ਸਿੰਘ, ਨਵਜਿੰਦਰ ਸਿੰਘ, ਸੁਪਰਵਾਈਜ਼ਰ ਕਰਨੈਲ ਸਿੰਘ, ਵਰਿੰਦਰ ਸਿੰਘ ਗੋਲਡੀ, ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਭਾਖੜਾ ਇਨਕਲੇਵ ਦੀਆਂ ਸਮੱਸਿਆਵਾਂ ਜਲਦ ਹੱਲ ਕਰਵਾਈਆਂ ਜਾਣਗੀਆਂ- ਸੁਰਜੀਤ ਸਿੰਘ ਰੱਖੜਾ ਅਗਲੀ ਖ਼ਬਰ ਹਵਾਈ ਫਾਇਰ ਕਰਨ ’ਤੇ 2 ਵਿਅਕਤੀਆਂ ਤੇ 6 ਅਣਪਛਾਤੇ ਜਣਿਆਂ ਵਿਰੁੱਧ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।