ਰੱਖੜੀ ਦਾ ਤਿਉਹਾਰ ਮਨਾਇਆ
ਰਾਜਪੁਰਾ, 28 ਅਗਸਤ (ਰਣਜੀਤ ਸਿੰਘ)-ਅੱਜ ਇਥੇ ਭੈਣ ਭਰਾ ਦੇ ਅਟੁੱਟ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਪ੍ਰਾਚੀਨ ਕਾਲ ਤੋਂ ਚੱਲੀ ਆ ਰਹੀ ਰਵਾਇਤ ਅੱਜ ਵੀ ਸਾਡੇ ਸਮਾਜ ਵਿਚ ਭੈਣ ਭਰਾ ਦੇ ਅਨਮੋਲ ਅਤੇ ਅਟੁੱਟ ਰਿਸ਼ਤੇ ਦੀ ਮਜ਼ਬੂਤੀ ਦਾ ਪ੍ਰਤੀਕ ਬਣ ਕੇ ਸਾਹਮਣੇ ਆਈ ਹੈ।
ਰਾਜਪੁਰਾ ਵਿਖੇ ਭੈਣ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ ਕੇ ਸ਼ਗਨ ਮਨਾਉਂਦੀ ਹੋਈ। ਤਸਵੀਰ : ਰਣਜੀਤ ਸਿੰਘ
29-08-2026