ਮੀਰੀ ਪੀਰੀ ਖਾਲਸਾ ਮਾਰਚ ਦਾ ਪਾਤੜਾਂ ਪਹੁੰਚਣ ’ਤੇ ਇਲਾਕੇ ਦੀਆਂ ਸੰਗਤਾਂ ਨੇ ਕੀਤਾ ਸਵਾਗਤ
ਪਾਤੜਾਂ, 28 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਾਤੜਾਂ ਇਲਾਕੇ ’ਚ ਪੁੱਜਣ ’ਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਸੰਗਤਾਂ ਨੇ ਖ਼ਾਲਸਾ ਮਾਰਚ ਵਿਚ ਸ਼ਾਮਿਲ ਸੰਗਤਾਂ ’ਤੇ ਫੁੱਲ ਬਰਸਾਉਂਦਿਆਂ ਭਰਵਾਂ ਸਵਾਗਤ ਕੀਤਾ। ਮਾਰਚ ਵਿਚ ਸ਼ਾਮਿਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨੂੰ ਅੰਮ੍ਰਿਤਧਾਰੀ ਹੋਣ ਅਤੇ ਨਸ਼ੇ ਤਿਆਗਣ ਦਾ ਸੱਦਾ ਦਿੱਤਾ ਗਿਆ।
ਪਾਤੜਾਂ, 28 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਾਤੜਾਂ ਇਲਾਕੇ ’ਚ ਪੁੱਜਣ ’ਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਸੰਗਤਾਂ ਨੇ ਖ਼ਾਲਸਾ ਮਾਰਚ ਵਿਚ ਸ਼ਾਮਿਲ ਸੰਗਤਾਂ ’ਤੇ ਫੁੱਲ ਬਰਸਾਉਂਦਿਆਂ ਭਰਵਾਂ ਸਵਾਗਤ ਕੀਤਾ। ਮਾਰਚ ਵਿਚ ਸ਼ਾਮਿਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨੂੰ ਅੰਮ੍ਰਿਤਧਾਰੀ ਹੋਣ ਅਤੇ ਨਸ਼ੇ ਤਿਆਗਣ ਦਾ ਸੱਦਾ ਦਿੱਤਾ ਗਿਆ। ਪਿੰਡ ਦੁਗਾਲ ਵਿਖੇ ਪੁੱਜੇ ਮੀਰੀ ਖ਼ਾਲਸਾ ਮਾਰਚ ਦਾ ਪਿੰਡ ਦੁਗਾਲ ਦੇ ਗੁਰਦੁਆਰਾ ਸਹਿਬ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ’ਚ ਸੰਗਤਾਂ ਵਲੋਂ ਜਿਥੇ ਸਵਾਗਤ ਕੀਤਾ ਉੱਥੇ ਹੀ ਪਾਤੜਾਂ ਦੇ ਸੰਗਰੂਰ ਪਟਿਆਲਾ ਚੌਕ ਵਿਚ ਪੁੱਜੇ ਖਾਲਸਾ ਮਾਰਚ ਦਾ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਦੀ ਅਗਵਾਈ ’ਚ ਪਾਤੜਾਂ ਦੀਆਂ ਸੰਗਤਾਂ ਵਲੋਂ ਸਵਾਗਤ ਕੀਤਾ ਤੇ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਨੂੰ ਸਿਰਪਾਓ ਭੇਟ ਕੀਤੇ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਸਿਰਪਾਓ ਭੇਟ ਕੀਤਾ ਗਿਆ। ਇਸ ਮੌਕੇ ਖੁੱਲ੍ਹੀ ਜੀਪ ਵਿਚ ਸਵਾਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਾਵਾਨਾਂ ਨੂੰ ਨਸ਼ੇ ਅਤੇ ਹੋਰ ਬੁਰਾਈਆਂ ਤਿਆਗ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣਾ ਚਾਹੀਦਾ ਹੈ ਅਤੇ ਸਾਨੂੰ ਜਿੱਥੇ ਆਪਣੇ ਧਰਮ ਵਿਚ ਪੱਕੇ ਹੋਣਾ ਹੈ ਉੱਥੇ ਦੂਜੇ ਧਰਮਾਂ ਦਾ ਵੀ ਸਤਿਕਾਰ ਕਰਕੇ ਗੁਰੂ ਸਾਹਿਬਾਨ ਵਲੋਂ ਕੀਤੇ ਗਏ ਉਪਦੇਸ਼ਾਂ ’ਤੇ ਚੱਲ ਕੇ ਆਪਣਾ ਜੀਵਨ ਸਫ਼ਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਮਾਜ ਸੇਵੀ ਗੁਰਬਚਨ ਸਿੰਘ ਮਾਨ, ਸੁਖਦੇਵ ਸਿੰਘ ਬੈਲਜੀਅਮ, ਪ੍ਰਚਾਰਕ ਬੇਅੰਤ ਸਿੰਘ, ਜੋਗਿੰਦਰ ਸਿੰਘ ਭੁੱਲਰ, ਗੁਰਪਿੰਦਰ ਸਿੰਘ ਕਾਲੇਕਾ, ਕੁਲਦੀਪ ਸਿੰਘ ਰੇਡੂ, ਸੁਖਦੇਵ ਸਿੰਘ ਫੌਜੀ, ਬੰਟੀ ਗਿੱਲ, ਲਾਭ ਸਿੰਘ ਅਤੇ ਮੈਨੇਜਰ ਗੁਰਵਿੰਦਰ ਸਿੰਘ ਸਮੇਤ ਹੋਰ ਆਗੂਆਂ ਵਲੋਂ ਖ਼ਾਲਸਾ ਮਾਰਚ ਵਿਚ ਸ਼ਾਮਿਲ ਸੰਗਤਾਂ ਦੀ ਜਲ ਪਾਣੀ ਨਾਲ ਸੇਵਾ ਕੀਤੀ ਗਈ।