31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ ਮੰਡੀ ਗੋਬਿੰਦਗੜ੍ਹ ਪੁੱਜਣ-ਰਾਜੂ ਖੰਨਾ, ਭਾਈ ਖ਼ਾਲਸਾ

ਮੰਡੀ ਗੋਬਿੰਦਗੜ੍ਹ, 30 ਅਗਸਤ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਹਲਕਾ ਅਮਲੋਹ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ 31 ਅਗਸਤ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਚੱਲ ਕੇ ਮੰਡੀ ਗੋਬਿੰਦਗੜ੍ਹ ਦੇ ਬੱਤੀਆਂ ਵਾਲੇ ਚੌਕ ਵਿਖੇ 10 ਵਜੇ ਪਹੁੰਚ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣ, ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਗਰਾਮ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪਾਰਟੀ ਆਗੂਆਂ, ਵਰਕਰਾਂ ਨੂੰ ਖ਼ਾਲਸਾ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਈ ਰਵਿੰਦਰ ਸਿੰਘ ਖ਼ਾਲਸਾ। ਅਜੀਤ ਤਸਵੀਰ 31-08-2026
ਮੰਡੀ ਗੋਬਿੰਦਗੜ੍ਹ, 30 ਅਗਸਤ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਹਲਕਾ ਅਮਲੋਹ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ 31 ਅਗਸਤ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਚੱਲ ਕੇ ਮੰਡੀ ਗੋਬਿੰਦਗੜ੍ਹ ਦੇ ਬੱਤੀਆਂ ਵਾਲੇ ਚੌਕ ਵਿਖੇ 10 ਵਜੇ ਪਹੁੰਚ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣ, ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਗਰਾਮ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪਾਰਟੀ ਆਗੂਆਂ, ਵਰਕਰਾਂ ਨੂੰ ਖ਼ਾਲਸਾ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਇਸ ਖ਼ਾਲਸਾ ਮਾਰਚ ਵਿਚ ਆ ਰਹੇ ਹਨ।
ਪਿਛਲੀ ਖ਼ਬਰ ਜਪਜੀ ਕੌਰ, ਪਿਤਾ : ਗੁਰਪ੍ਰੀਤ ਸਿੰਘ, ਮਾਤਾ : ਹਰਸ਼ਦੀਪ ਕੌਰ ਵਾਸੀ ਪਿੰਡ ਮਰਦਾਂਪੁਰ, ਘਨੌਰ ਜ਼ਿਲ੍ਹਾ ਪਟਿਆਲਾ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 4 ਸੋਨ ਤੇ 2 ਚਾਂਦੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।