01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੀਰੀ-ਪੀਰੀ ਖਾਲਸਾ ਮਾਰਚ ਦਾ ਪਟਿਆਲਾ ਦਿਹਾਤੀ ਵਿਖੇ ਗੁਰਜੀਤ ਸਿੰਘ ਕੋਹਲੀ ਵਲੋਂ ਸਵਾਗਤ ਬੂਟਿਆਂ ਦਾ ਲੰਗਰ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ

ਪਟਿਆਲਾ, 31 ਅਗਸਤ (ਅ. ਸ.

ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਜੀਤ ਸਿੰਘ ਕੋਹਲੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 01-09-2026
ਪਟਿਆਲਾ, 31 ਅਗਸਤ (ਅ. ਸ. ਆਹਲੂਵਾਲੀਆ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ’ਚੋਂ ਲੰਘਿਆ। ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਨੇ ਪਿੰਡ ਬਖ਼ਸ਼ੀਵਾਲ ਵਿਖੇ ਆਪਣੇ ਸਮਰਥਕਾਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਮਾਰਚ ਦਾ ਸ਼ਰਧਾ ਨਾਲ ਸਵਾਗਤ ਕੀਤਾ। ਕੋਹਲੀ ਨੇ ਮਾਰਚ ਦੀ ਅਗਵਾਈ ਕਰ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਇਸ ਦੇ ਨਾਲ ਮਾਰਚ ਨਾਲ ਜੁੜੇ ਹੋਰ ਪ੍ਰਬੰਧਕਾਂ ਤੇ ਸੇਵਾਦਾਰਾਂ ਨੂੰ ਵੀ ਸਿਰੋਪਾਓ ਭੇਟ ਕਰਕੇ ਜੀ ਆਇਆਂ ਆਖਿਆ। ਇਸ ਮੌਕੇ ਗੁਰਜੀਤ ਸਿੰਘ ਕੋਹਲੀ ਵਲੋਂ ਲਗਾਇਆ ‘ਬੂਟਿਆਂ ਦਾ ਲੰਗਰ’ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਕੋਹਲੀ ਨੇ ਜਥੇਦਾਰ ਸਾਹਿਬ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਬੂਟੇ ਭੇਟ ਕੀਤੇ ਅਤੇ ਮਾਰਚ ਵਿਚ ਸ਼ਾਮਿਲ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਬੂਟੇ ਵੰਡ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਇਸ ਨਿਵੇਕਲੇ ਉਪਰਾਲੇ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਹਲੀ ਨੂੰ ਇਸ ਪਹਿਲ ਲਈ ਵਾਰ-ਵਾਰ ਸ਼ਲਾਘਾ ਕਰਦਿਆਂ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਹਲੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਦੀ ਸੇਵਾ ਦੇ ਨਾਲ ਕੁਦਰਤ ਨਾਲ ਪਿਆਰ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਬੂਟਿਆਂ ਦਾ ਲੰਗਰ ਇਸੇ ਸੋਚ ਨੂੰ ਸਮਰਪਿਤ ਇਕ ਛੋਟਾ ਜਿਹਾ ਉਪਰਾਲਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਮਿਲੇ ਹੋਏ ਬੂਟਿਆਂ ਨੂੰ ਸਿਰਫ਼ ਲਗਾਇਆ ਹੀ ਨਾ ਜਾਵੇ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਵੱਡਾ ਵੀ ਕੀਤਾ ਜਾਵੇ। ਸਮਾਗਮ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਜੀਤ ਸਿੰਘ ਕੋਹਲੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਕੋਹਲੀ ਨੇ ਇਸ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਦੱਸਦਿਆਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਅਰਦਾਸ ਕੀਤੀ ਕਿ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰਬਾਣੀ ਦੇ ਸਿਧਾਂਤਾਂ, ਸੇਵਾ, ਭਾਈਚਾਰੇ ਤੇ ਸਰਬੱਤ ਦੇ ਭਲੇ ਦੇ ਮਾਰਗ ‘ਤੇ ਚੱਲਣ।
ਪਿਛਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਨੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।