03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਕੂਟਰੀ ਸਵਾਰ ਨੇ ਜੇਲ ’ਚ ਨਸ਼ੀਲੇ ਪਦਾਰਥ ਤੇ ਮੋਬਾਈਲ ਸੁੱਟੇ

ਪਟਿਆਲਾ, 2 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੀਆਂ ਜੇਲਾਂ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਅਤੇ ਵਿਭਾਗ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਦਾਅਵਿਆਂ ਦੀ ਪੋਲ ਅਕਸਰ ਦੂਜੇ ਤੀਜੇ ਦਿਨ ਹੀ ਖੁੱਲਦੀ ਰਹਿੰਦੀ ਹੈ ਜਦੋਂ ਐਨੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਜੇਲਾਂ ਅੰਦਰ ਬਾਹਰੋਂ ਨਸ਼ੇ ਵਾਲੇ ਪਦਾਰਥ ਅਤੇ ਮੋਬਾਈਲ ਪਹੁੰਚ ਜਾਂਦੇ ਹਨ। ਇਸੇ ਸਿਲਸਿਲੇ ਤਹਿਤ ਪਟਿਆਲਾ ਜੇਲ੍ਹ ’ਚ ਬਾਹਰੋਂ ਸੁੱਟੇ ਇਕ ਪੈਕੇਟ ’ਚੋਂ ਜਰਦੇ ਦੀਆਂ ਪੁੜੀਆਂ, ਸੁਲਫ਼ਾ, ਦੋ ਮੋਬਾਈਲ ਜੇਲ੍ਹ ਪ੍ਰਸ਼ਾਸਨ ਨੂੰ ਬਰਾਮਦ ਹੋਏ ਹਨ।

ਅਜੀਤ ਡੈਸਕ 03-09-2026
ਪਟਿਆਲਾ, 2 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੀਆਂ ਜੇਲਾਂ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਅਤੇ ਵਿਭਾਗ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਦਾਅਵਿਆਂ ਦੀ ਪੋਲ ਅਕਸਰ ਦੂਜੇ ਤੀਜੇ ਦਿਨ ਹੀ ਖੁੱਲਦੀ ਰਹਿੰਦੀ ਹੈ ਜਦੋਂ ਐਨੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਜੇਲਾਂ ਅੰਦਰ ਬਾਹਰੋਂ ਨਸ਼ੇ ਵਾਲੇ ਪਦਾਰਥ ਅਤੇ ਮੋਬਾਈਲ ਪਹੁੰਚ ਜਾਂਦੇ ਹਨ। ਇਸੇ ਸਿਲਸਿਲੇ ਤਹਿਤ ਪਟਿਆਲਾ ਜੇਲ੍ਹ ’ਚ ਬਾਹਰੋਂ ਸੁੱਟੇ ਇਕ ਪੈਕੇਟ ’ਚੋਂ ਜਰਦੇ ਦੀਆਂ ਪੁੜੀਆਂ, ਸੁਲਫ਼ਾ, ਦੋ ਮੋਬਾਈਲ ਜੇਲ੍ਹ ਪ੍ਰਸ਼ਾਸਨ ਨੂੰ ਬਰਾਮਦ ਹੋਏ ਹਨ। ਇਸ ਸੰਬੰਧੀ ਜੇਲ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਥਾਣਾ ਤਿ੍ਪੜੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਬਰਾਮਦਗੀ ਹੋਣ ਤੋਂ ਬਾਅਦ ਕੈਮਰੇ ਚੈੱਕ ਕੀਤੇ ਗਏ ਤਾਂ ਜੇਲ੍ਹ ਦੇ ਆਲੇ ਦੁਆਲੇ ਇਕ ਸਕੂਟਰੀ ਸਵਾਰ ਦਾ ਸ਼ੱਕੀ ਗੇੜਾ ਦੇਖਿਆ ਗਿਆ ਜਿਸ ਨੇ ਜੇਲ੍ਹ ਅੰਦਰ ਬਾਹਰੋਂ ਪੈਕੇਟ ਸੁੱਟੇ। ਜਿਸ ਤਹਿਤ ਥਾਣਾ ਤਿ੍ਪੜੀ ਦੀ ਪੁਲਿਸ ਨੇ ਜਸ਼ਨ ਵਾਸੀ ਪਟਿਆਲਾ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਨੌਜਵਾਨ ਦਾ ਕਤਲ ਕਰਨ ਵਾਲੇ ਗ੍ਰਿਫ਼ਤਾਰ ਅਗਲੀ ਖ਼ਬਰ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਵੋਟਰ ਜਾਗਰੂਕਤਾ ਤੇ ਰਜਿਸਟਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।