ਵਰਕਰਾਂ ਨੂੰ ਇਕਜੁੱਟ ਕਰਕੇ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਾਂਗੇ- ਗੌਰਵ ਸੰਧੂ
ਸਨੌਰ, 2 ਸਤੰਬਰ (ਸੋਖਲ)- ਸਨੌਰ ਅਧੀਨ ਪਿੰਡ ਰਾਠੀਆਂ ਵਿਖੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਬੈਠਕ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਵਲੋਂ ਲੋਕਾਂ ਨਾਲ ਕੀਤੀ ਗਈ, ਜਿਸ ਵਿਚ ਉਨ੍ਹਾਂ ਆਪਣੇ ਸਾਥੀਆਂ ਸਮੇਤ ਪਿੰਡ ਵਾਸੀਆਂ ਨਾਲ ਹਲਕੇ ਸਨੌਰ ’ਚ ਵਿਕਾਸ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਿੰਡ ਦੇ ਲੋਕਾਂ ਵੱਲੋਂ ਪਿੰਡ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਇਲਾਕੇ ਦੇ ਮੌਜੂਦਾ ਹਾਲਾਤ ਸਬੰਧੀ ਆਗੂਆਂ ਨਾਲ ਵਿਚਾਰ ਸਾਂਝੇ ਕੀਤੇ ਗਏ।
ਸਨੌਰ, 2 ਸਤੰਬਰ (ਸੋਖਲ)- ਸਨੌਰ ਅਧੀਨ ਪਿੰਡ ਰਾਠੀਆਂ ਵਿਖੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਬੈਠਕ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਦੀ ਵਲੋਂ ਲੋਕਾਂ ਨਾਲ ਕੀਤੀ ਗਈ, ਜਿਸ ਵਿਚ ਉਨ੍ਹਾਂ ਆਪਣੇ ਸਾਥੀਆਂ ਸਮੇਤ ਪਿੰਡ ਵਾਸੀਆਂ ਨਾਲ ਹਲਕੇ ਸਨੌਰ ’ਚ ਵਿਕਾਸ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਿੰਡ ਦੇ ਲੋਕਾਂ ਵੱਲੋਂ ਪਿੰਡ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਇਲਾਕੇ ਦੇ ਮੌਜੂਦਾ ਹਾਲਾਤ ਸਬੰਧੀ ਆਗੂਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਗੌਰਵ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹਮੇਸ਼ਾ ਮੋਹਰੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਵਰਕਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੇ ਹੱਕਾਂ ਲਈ ਡਟ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਬੈਠਕ ਦੌਰਾਨ ਪਿੰਡ ਵਾਸੀਆਂ ਨੇ ਵੀ ਕਾਂਗਰਸ ਦੀ ਮਜ਼ਬੂਤੀ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪੰਚ ਰਣਦੀਪ ਰਾਣਾ ਬੋਲੜ ਕਲਾਂ,ਬਾਬਾ ਨਿਰੰਜਣ ਸਿੰਘ , ਨਛੱਤਰ ਸਿੰਘ ਰਾਠੀਆ, ਹਰਦੀਪ ਸਿੰਘ ਰਾਠੀਆ, ਜਗਮੀਤ ਸਿੰਘ, ਸੁਖਜੀਤ ਸਿੰਘ, ਪਵਨਪ੍ਰੀਤ ਸਿੰਘ, ਹਰਿੰਦਰ ਸਿੰਘ, ਨਰਿੰਦਰ ਸਿੰਘ, ਮਹਿੰਦਰ ਸਿੰਘ, ਭਜਨ ਸਿੰਘ, ਜਗਦੇਵ ਸਿੰਘ, ਬੱਬੀ ਸ਼ਰਮਾ, ਸੁਖਪ੍ਰੀਤ ਸਿੰਘ, ਸੱਤੀ ਰਾਠੀਆਂ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਮੇਵਾ ਸਿੰਘ ਤੇ ਦੇਵ ਰਾਠੀਆਂ ਤੇ ਹੋਰ ਮੌਜੂਦ ਹਨ।