03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ’ਚ ਵੱਖ-ਵੱਖ ਪਰਿਵਾਰ ਕਾਂਗਰਸ ’ਚ ਸ਼ਾਮਿਲ

ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਸਿੰਬੜੋ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਤੇ ਭਾਜਪਾ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ।

ਨੇੜਲੇ ਪਿੰਡ ਸਿੰਬੜੋ ਵਿਖੇ ਵੱਖ-ਵੱਖ ਪਰਿਵਾਰ ਕਾਂਗਰਸ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਮੋਹਿਤ ਮੋਹਿੰਦਰਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ। ਅਜੀਤ ਤਸਵੀਰ 03-09-2026
ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਸਿੰਬੜੋ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਤੇ ਭਾਜਪਾ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਮੋਹਿਤ ਮੋਹਿੰਦਰਾ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਰਿਵਾਰ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਹਰਦੀਪ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਰਾਮਧਨ ਸਿੰਘ, ਜਸਵਿੰਦਰ ਸਿੰਘ, ਹੁਸਨਪ੍ਰੀਤ ਸਿੰਘ, ਕਰਮਜੀਤ ਸਿੰਘ ਕਾਮਾ, ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਜੀਤ ਸਿੰਘ, ਕਾਕਾ ਸਿੰਘ, ਬਾਵਾ ਖਾਨ, ਬਲਕਾਰ ਸਿੰਘ, ਕਮਲ ਸ਼ਰਮਾ, ਅੰਮ੍ਰਿਤਪਾਲ ਸਿੰਘ, ਇੰਦਰਜੀਤ ਸਿੰਘ ਦਵਿੰਦਰ ਸਿੰਘ, ਰਘਵੀਰ ਸਿੰਘ, ਸੌਰਵ ਸ਼ਰਮਾ, ਨਵਜੋਤ ਸਿੰਘ, ਕੁਲਦੀਪ ਕੌਰ ਪੰਚ, ਪਰਮਜੀਤ ਕੌਰ, ਗੁਰਮੇਲ ਕੌਰ, ਸਵਰਨਜੀਤ ਕੌਰ, ਕੁਲਵੰਤ ਕੌਰ, ਰਾਣੀ ਕੌਰ, ਨਿਰਮਲ ਕੌਰ, ਪਾਲੋ, ਹਰਦੀਪ ਕੌਰ, ਬਲਜਿੰਦਰ ਕੌਰ, ਜਸਵਿੰਦਰ ਕੌਰ, ਫਿੰਦਰ ਕੌਰ ਅਤੇ ਪਰਮਜੀਤ ਸਿੰਘ (ਪੰਮਾ) ਰਸਮੀ ਤੌਰ ’ਤੇ ਕਾਂਗਰਸ ਵਿਚ ਸ਼ਾਮਲ ਹੋਏ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਲਈ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਸਦਕਾ ਆਮ ਜਨਤਾ ਦਾ ਵਿਸ਼ਵਾਸ ਪਾਰਟੀ ਪ੍ਰਤੀ ਹੋਰ ਪੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ। ਦੂਜੇ ਪਾਸੇ, ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਆਏ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਡਟਣਗੇ। ਇਸ ਸਮਾਗਮ ਵਿੱਚ ਮੋਹਿਤ ਮੋਹਿੰਦਰਾ ਤੋਂ ਇਲਾਵਾ ਬਲਾਕ ਆਲੋਵਾਲ ਦੇ ਪ੍ਰਧਾਨ ਹਰਬੀਰ ਸਿੰਘ ਢੀਂਡਸਾ, ਭਜਨ ਸਿੰਘ ਸਿੰਬੜੋ ਮੰਡਲ ਪ੍ਰਧਾਨ, ਮਲਕੀਤ ਸਿੰਘ ਜੱਸੋਵਾਲ, ਬਲਾਕ ਵਾਈਸ ਪ੍ਰਧਾਨ ਜਤਿੰਦਰ ਸਿੰਘ, ਜੀਵਨ ਸ਼ਰਮਾ, ਚੰਦ ਸਿੰਘ, ਬਿੰਦਰ ਸਿੰਘ, ਲਖਵਿੰਦਰ ਸਿੰਘ ਤੇ ਬਲਵੰਤ ਸਿੰਘ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਡਾ. ਅਕਸ਼ਪ੍ਰੀਤ ਕੌਰ ਨੇ ‘ਟਾਈ ਵੂਮੈਨ ਗਲੋਬਲ ਪਿੱਚ ਕੰਪੀਟੀਸ਼ਨ 2026’ ’ਚ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।