06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਤਿਉਹਾਰਾਂ ਦੇ ਮੱਦੇਨਜ਼ਰ ਨਾਭਾ ਪੁਲਿਸ ਨੂੰ ਕੀਤਾ ਹੈ ਚੌਕਸ : ਐਸ.ਪੀ. ਦਵਿੰਦਰ ਅੱਤਰੀ

ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਤਿਉਹਾਰਾਂ ਦੇ ਦਿਨਾਂ ਦੇ ਮੱਦੇ ਨਜ਼ਰ ਨਾਭਾ ਪੁਲਿਸ ਵੱਲੋਂ ਜਿੱਥੇ ਥਾਂ ਥਾਂ ਨਾਕੇਬੰਦੀ ਕੀਤੀ ਜਾਂਦੀ ਹੈ ਉੱਥੇ ਪੁਲਿਸ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਹੈ। ਇਹ ਗੱਲਾਂ ਦਾ ਪ੍ਰਗਟਾਵਾ ਪਟਿਆਲਾ ਦੇ ਨਵ ਨਿਯੁਕਤ ਐਸ.

ਅਜੀਤ ਡੈਸਕ 06-09-2026
ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਤਿਉਹਾਰਾਂ ਦੇ ਦਿਨਾਂ ਦੇ ਮੱਦੇ ਨਜ਼ਰ ਨਾਭਾ ਪੁਲਿਸ ਵੱਲੋਂ ਜਿੱਥੇ ਥਾਂ ਥਾਂ ਨਾਕੇਬੰਦੀ ਕੀਤੀ ਜਾਂਦੀ ਹੈ ਉੱਥੇ ਪੁਲਿਸ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਹੈ। ਇਹ ਗੱਲਾਂ ਦਾ ਪ੍ਰਗਟਾਵਾ ਪਟਿਆਲਾ ਦੇ ਨਵ ਨਿਯੁਕਤ ਐਸ.ਪੀ. ਦਵਿੰਦਰ ਅੱਤਰੀ ਵੱਲੋਂ ਅੱਜ ਨਾਭਾ ਵਿਖੇ ਅਚਨਚੇਤ ਪੁਲਿਸ ਚੈਕਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਨਾਭਾ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਕਰ ਦਿੱਤਾ ਗਿਆ ਹੈ ਤਾਂ ਜੋ ਤਿਉਹਾਰਾਂ ਦੇ ਦਿਨਾਂ ਵਿਚ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਐਸਪੀ ਦਵਿੰਦਰ ਅੱਤਰੀ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਫੜ ਕੇ ਜੇਲਾਂ ਵਿਚ ਭੇਜਣ ਲਈ ਉਹ ਪੁਲਿਸ ਦਾ ਸਾਥ ਦੇਣ ਅਤੇ ਜੇਕਰ ਉਹਨਾਂ ਨੂੰ ਕੋਈ ਵੀ ਕਿਸੇ ਤਰ੍ਹਾਂ ਦਾ ਨਸ਼ੇੜੀ ਤਸਕਰ ਨਜ਼ਰ ਆਉਂਦਾ ਹੈ ਤਾਂ ਉਸ ਦੀ ਇਤਲਾਹ ਵੀ ਤੁਰੰਤ ਓਹ ਸਬੰਧਤ ਥਾਣੇ ਨੂੰ ਦੇਣ, ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ, ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਅਤੇ ਰੀਡਰ ਉਪ ਪੁਲਿਸ ਕਪਤਾਨ ਸੁਖਜੀਵਨ ਸ਼ਰਮਾ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਰਾਜਪੁਰਾ ਦੇ ਵੱਖ-ਵੱਖ ਮੰਦਰਾਂ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਰੀਆ ਸਮਾਜ ਮੰਦਰ ਵਿਖੇ ਮੁਫ਼ਤ ਫਿਜੀਓਥਰੇਪੀ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।