06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਜਪਾ ਨਾਲ ਸਮਝੌਤਾ ਹਾਈ ਕਮਾਂਡ ਦੇ ਹੱਥ ਪਰ ਅਕਾਲੀ ਦਲ ਚੋਣਾਂ ਲਈ ਹਰ ਸਮੇਂ ਤਿਆਰ - ਜ਼ਿਲ੍ਹਾ ਪ੍ਰਧਾਨ ਹਰਿਆਉ

ਰਾਜਪੁਰਾ, 5 ਸਤੰਬਰ (ਰਣਜੀਤ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨਾਲ ਸਮਝੌਤੇ ਦੀਆਂ ਚਾਬੀਆਂ ਹਾਈ ਕਮਾਂਡ ਕੋਲ ਹਨ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਚੋਣਾਂ ਲਈ ਹਰ ਸਮੇਂ ਤਿਆਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੇ ਅੱਜ ਇੱਥੇ ਹਲਕਾ ਇੰਚਾਰਜ ਸੁਰਜੀਤ ਸਿੰਘ ਗੜੀ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ’ਚ ਟਕਸਾਲੀ ਆਗੂਆਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕਰਨ ਮੌਕੇ ਕੀਤਾ।

ਰਾਜਪੁਰਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਸੁਰਜੀਤ ਸਿੰਘ ਗੜੀ, ਉਪ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਹੋਰ। ਅਜੀਤ ਤਸਵੀਰ 06-09-2026
ਰਾਜਪੁਰਾ, 5 ਸਤੰਬਰ (ਰਣਜੀਤ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨਾਲ ਸਮਝੌਤੇ ਦੀਆਂ ਚਾਬੀਆਂ ਹਾਈ ਕਮਾਂਡ ਕੋਲ ਹਨ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਚੋਣਾਂ ਲਈ ਹਰ ਸਮੇਂ ਤਿਆਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੇ ਅੱਜ ਇੱਥੇ ਹਲਕਾ ਇੰਚਾਰਜ ਸੁਰਜੀਤ ਸਿੰਘ ਗੜੀ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ’ਚ ਟਕਸਾਲੀ ਆਗੂਆਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਟਕਸਾਲੀ ਆਗੂਆਂ ਨਾਲ ਹੀ ਮਜ਼ਬੂਤ ਹੁੰਦੀ ਹੈ ਅਤੇ ਆਗੂ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਪਾਰਟੀ ਆਗੂਆਂ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵਿਚ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ਆਗੂਆਂ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦੇ ਕੇ ਨਿਯੁਕਤੀ ਪੱਤਰ ਵੰਡੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਪ੍ਰਧਾਨ ਹਰਿਆਉ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਬਿਗਲ ਵਜਾ ਦਿੱਤਾ ਹੈ ਅਤੇ ਭਾਜਪਾ ਨਾਲ ਗੱਠਜੋੜ ਹਾਈ ਕਮਾਨ ਦੇ ਹੱਥ ਹੈ। ਉਨ੍ਹਾਂ ਨੇ ਕਿਹਾ ਇਕ ਸਵਾਲ ਦੇ ਜਵਾਬ ਵਿਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਵਾਪਰੀ ਘਟਨਾ ’ਤੇ ਸੱਤਾਧਾਰੀ ਧਿਰ ਨੂੰ ਘੇਰਦਿਆਂ ਇਸ ਘਟਨਾ ਨੂੰ ਲੋਕਤੰਤਰ ਦਾ ਘਾਣ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਧਿਰ ਦੀਆਂ ਵਧੀਕੀਆਂ ਦਾ ਜਵਾਬ ਲੋਕੀ ਚੋਣਾਂ ਵਿਚ ਬਿਸਤਰਾ ਗੋਲ ਕਰਕੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਹੰਕਾਰ ਵਿਚ ਡੁੱਬੀ ਸੱਤਾਧਾਰੀ ਧਿਰ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਪੁਲਿਸ ਦੇ ਜ਼ੋਰ ’ਤੇ ਪੰਜਾਬੀਆਂ ਦੀ ਆਵਾਜ਼ ਦਬਾ ਲੈਣਗੇ। ਸ਼੍ਰੋਮਣੀ ਅਕਾਲੀ ਦਲ ਹਰ ਜੁਲਮ ਦੇ ਟਾਕਰੇ ਲਈ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੈ, ਦਿਨ ਦਿਹਾੜੇ ਕਤਲ, ਡਾਕੇ, ਲੁੱਟਾਂ ਖੋਹਾਂ, ਚੋਰੀਆਂ ਅਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਇਸ ਮੌਕੇ ਸਮੂਹ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਹੋਰਨਾਂ ਸਮੇਤ ਹਲਕਾ ਇੰਚਾਰਜ ਸੁਰਜੀਤ ਸਿੰਘ ਗੜੀ, ਕੌਮੀ ਉਪ ਪ੍ਰਧਾਨ ਰਣਜੀਤ ਸਿੰਘ ਰਾਣਾ, ਕੌਂਸਲਰ ਜਸਵੀਰ ਸਿੰਘ ਜੱਸੀ, ਸੀਨੀਅਰ ਆਗੂ ਅਰਵਿੰਦਰ ਪਾਲ ਸਿੰਘ ਰਾਜੂ, ਅੰਮ੍ਰਿਤਪਾਲ ਸਿੰਘ ਖ਼ਾਲਸਾ, ਅਸ਼ੋਕ ਕੁਮਾਰ ਖੇੜਾ ਗੱਜੂ, ਹਰਭਜਨ ਸਿੰਘ ਚੱਕ, ਬਲਵਿੰਦਰ ਸਿੰਘ ਸੈਹਬੀ, ਡਾ. ਭੁਪਿੰਦਰ ਸਿੰਘ, ਕੌਂਸਲਰ ਦਲਬੀਰ ਸਿੰਘ ਸੱਗੂ, ਬਲਵਿੰਦਰ ਸਿੰਘ ਨੇਪਰਾ, ਸੁਰਿੰਦਰ ਸਿੰਘ ਘੁਮਾਣਾ, ਕੁਲਵਿੰਦਰ ਸਿੰਘ ਸੋਨੂੰ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬੂ ਕਬੀਰ ਦਾਸ ਦੀ ਅਗਵਾਈ ’ਚ ਹਲਕਾ ਸ਼ੁਤਰਾਣਾ ’ਚ ਅਕਾਲੀ ਦਲ ਪੂਰੀ ਤਰ੍ਹਾਂ ਮਜਬੂਤ-ਵਿਸ਼ਾਲ ਗੋਇਲ ਅਗਲੀ ਖ਼ਬਰ ਪਟਿਆਲਾ ਦਿਹਾਤੀ ਹਲਕੇ ’ਚ ਜਨਮ ਅਸ਼ਟਮੀ ਸਮਾਗਮਾਂ ’ਚ ਸ਼ਾਮਿਲ ਹੋਏ ਗੁਰਜੀਤ ਸਿੰਘ ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।