ਪਿੰਡ ਦੁਲੱਦੀ ਵਿਖੇ ਮਨਾਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਹਾੜਾ
ਨਾਭਾ, 6 ਸਤੰਬਰ (ਜਗਨਾਰ ਸਿੰਘ ਦੁਲੱਦੀ)-ਅੱਜ ਨਾਭਾ ਹਲਕੇ ਦੇ ਪਿੰਡ ਦੁਲੱਦੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਨ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਚਰਨਜੀਤ ਸਿੰਘ ਕੁਲਾਰਾਂ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟੇ ਗੁਰੂ ਕੇ ਬੇਟੇ ਦੇ ਜੀਵਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਸਾਨੂੰ ਅੰਮ੍ਰਿਤ ਦੇ ਬਾਟੇ ਦੀ ਪਹੁਲ ਛੱਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ, ਤਾਂ ਜੋ ਸਾਡਾ ਇਸ ਸੰਸਾਰ ਤੇ ਆਉਣਾ ਸਫਲ ਹੋ ਸਕੇ।
ਸੀ.ਆਈ.ਏ. ਪਟਿਆਲਾ ਦੇ ਮੁਖੀ ਵਜੋਂ ਇੰਸ. ਸਿਰਮਜੀਤ ਸਿੰਘ ਸ਼ੇਰਗਿਲ ਨੇ ਅਹੁਦਾ ਸੰਭਾਲਿਆ। ਅਜੀਤ ਤਸਵੀਰ
07-09-2026