07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਏ. ਐਮ./ਐਨ. ਐਸ. ਜੂਨੀਅਰ ਇੰਡੀਆ ਖੋ-ਖੋ ਚੈਂਪੀਅਨਸ਼ਿਪ ’ਚ ਪੰਜਾਬ ਦੀਆਂ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤਿਆ

ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਉਪਕਾਰ ਸਿੰਘ ਵਿਰਕ ਜਨਰਲ ਸੈਕਟਰੀ ਖੋਖ ਫੈਡਰੇਸ਼ਨ ਆਫ਼ ਇੰਡੀਆ ਨੇ ਦੱਸਿਆ ਕਿ ਪੰਜਾਬ ਦੀ ਜੂਨੀਅਰ ਲੜਕੀਆਂ ਦੀ ਖੋਖੋ ਟੀਮ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ, ਉਡੀਸਾ (ਪੁਰੀ) ਦੇ ਵਿਚ ਹੋਏ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਨਜ਼ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ। ਇਸ ਚੈਂਪੀਅਨਸ਼ਿਪ ਵਿਚ ਖਿਡਾਰਨਾਂ ਨੂੰ 30 ਹਜ਼ਾਰ ਰੁਪਏ ਰਾਸ਼ੀ ਦਾ ਇਨਾਮ ਵੀ ਮਿਲਿਆ।

ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਉਪਕਾਰ ਸਿੰਘ ਵਿਰਕ ਜਨਰਲ ਸੈਕਟਰੀ ਖੋਖ ਫੈਡਰੇਸ਼ਨ ਆਫ਼ ਇੰਡੀਆ ਨੇ ਦੱਸਿਆ ਕਿ ਪੰਜਾਬ ਦੀ ਜੂਨੀਅਰ ਲੜਕੀਆਂ ਦੀ ਖੋਖੋ ਟੀਮ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ, ਉਡੀਸਾ (ਪੁਰੀ) ਦੇ ਵਿਚ ਹੋਏ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਨਜ਼ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ।ਇਸ ਚੈਂਪੀਅਨਸ਼ਿਪ ਵਿਚ ਖਿਡਾਰਨਾਂ ਨੂੰ 30 ਹਜ਼ਾਰ ਰੁਪਏ ਰਾਸ਼ੀ ਦਾ ਇਨਾਮ ਵੀ ਮਿਲਿਆ।ਪੰਜਾਬ ਦੀ ਇਸ ਟੀਮ ਵਿੱਚ ਪਟਿਆਲੇ ਜ਼ਿਲ੍ਹੇ ਦੀਆਂ 10 ਖਿਡਾਰਨਾਂ ਖੇਡੀਆਂ,ਇਨ੍ਹਾਂ ਨੇ ਜ਼ਿਲ੍ਹਾ ਦਾ ਨਾਂ ਰਾਸ਼ਟਰੀ ਪੱਧਰ ਤੇ ਰੌਸ਼ਨ ਕੀਤਾ। ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਚੇ ਤੌਰ ’ਤੇ ਪੋਲੋ ਗਰਾਉਂਡ ਵਿਖੇ ਪਹੁੰਚ ਕੇ ਖਿਡਾਰਨਾਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਸਕੱਤਰ ਚਰਨਜੀਤ ਸਿੰਘ ਭੁੱਲਰ,ਅਮਨਿੰਦਰ ਸਿੰਘ ਬਾਬਾ ਜੋਨਲ ਸਕੱਤਰ ਪਟਿ-1, ਗੁਰਚੰਦ ਸਿੰਘ,ਸੁਖਦੀਪ ਸਿੰਘ ਕੋਚ, ਵਿਨੋਦ ਕੁਮਾਰ, ਕਮਲਦੀਪ ਸਿੰਘ ਕੋਚ, ਸਲੀਮ ਖਾਨ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਗੁੱਗਾ ਨੌਮੀ ਮੌਕੇ ਗੌਰਵ ਸੰਧੂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।