ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਠੱਗੇ
ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਦਿੱਲੀ ਵਿਖੇ ਭਾਈਵਾਲੀ ’ਚ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਤੋਂ ਵਧ ਰੁਪਏ ਦੀ ਠੱਗੀ ਮਾਰਨ ਦੀ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਦੀਪਕ ਕੁਮਾਰ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਅਮਿਤ ਕੌਸ਼ਿਕ ਨੇ ਉਸ ਨੂੰ ਦਿੱਲੀ ਵਿਖੇ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ 64 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਅਜੀਤ ਡੈਸਕ
08-09-2026