09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੈਂਗਸਟਰਵਾਦ ਨੂੰ ਸਿਆਸੀ ਸਰਪ੍ਰਸਤੀ ਪੰਜਾਬ ਕਦੇ ਬਰਦਾਸ਼ਤ ਨਹੀਂ ਕਰੇਗਾ- ਸੰਜੀਵ ਸ਼ਰਮਾ ਬਿੱਟੂ

ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ, ਗੈਂਗਸਟਰਵਾਦ ਤੇ ਅਪਰਾਧਿਕ ਤੱਤਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕੀਤੇ ਗਏ ਜ਼ਬਰਦਸਤ ਰੋਸ ਪ੍ਰਦਰਸ਼ਨ ਵਿਚ ਪਟਿਆਲਾ ਤੋਂ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਤੋਂ ਬਾਅਦ ਕਾਂਗਰਸੀ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਕੇ ਘਿਰਾਓ ਕਰਨ ਦਾ ਪ੍ਰੋਗਰਾਮ ਸੀ, ਪਰ ਪੁਲਿਸ ਨੇ ਰਸਤੇ ਵਿਚ ਹੀ ਮਾਰਚ ਰੋਕ ਦਿੱਤਾ।

ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ, ਗੈਂਗਸਟਰਵਾਦ ਤੇ ਅਪਰਾਧਿਕ ਤੱਤਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕੀਤੇ ਗਏ ਜ਼ਬਰਦਸਤ ਰੋਸ ਪ੍ਰਦਰਸ਼ਨ ਵਿਚ ਪਟਿਆਲਾ ਤੋਂ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਤੋਂ ਬਾਅਦ ਕਾਂਗਰਸੀ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਕੇ ਘਿਰਾਓ ਕਰਨ ਦਾ ਪ੍ਰੋਗਰਾਮ ਸੀ, ਪਰ ਪੁਲਿਸ ਨੇ ਰਸਤੇ ਵਿਚ ਹੀ ਮਾਰਚ ਰੋਕ ਦਿੱਤਾ। ਇਸ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਨਾਲ ਕਈ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਕੇ ਸੈਕਟਰ-3 ਥਾਣੇ ਲਿਜਾਇਆ ਗਿਆ। ਥਾਣੇ ਵਿਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਹ ਸਿਰਫ਼ ਕਾਂਗਰਸ ਦਾ ਪ੍ਰਦਰਸ਼ਨ ਨਹੀਂ, ਇਹ ਪੰਜਾਬ ਦੀ ਅਮਨ-ਸ਼ਾਂਤੀ, ਕਾਨੂੰਨ ਦੀ ਸਰਦਾਰੀ ਤੇ ਸਾਫ਼-ਸੁਥਰੀ ਸਿਆਸਤ ਲਈ ਪੰਜਾਬੀਆਂ ਦੀ ਲੜਾਈ ਹੈ।” ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਸੇਖੋਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨਾ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸ ਦਾ ਜਨਤਕ ਸਵਾਗਤ ਕਰਨਾ ਪੰਜਾਬ ਦੀ ਸਿਆਸਤ ਲਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ, ਜਿਹੜੀ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਨ ਦੇ ਦਾਅਵੇ ਕਰਦੀ ਸੀ, ਅੱਜ ਉਹੀ ਸਰਕਾਰ ਗੰਭੀਰ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਨੂੰ ਗਲ ਨਾਲ ਲਾ ਕੇ ਸਿਆਸਤ ਵਿਚ ਲਿਆ ਰਹੀ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਕੀ ਸੰਦੇਸ਼ ਮਿਲ ਰਿਹਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਗੈਂਗਸਟਰਵਾਦ, ਨਸ਼ਿਆਂ ਅਤੇ ਅਪਰਾਧ ਦੀ ਸਿਆਸਤ ਵਿਰੁੱਧ ਆਖ਼ਰੀ ਸਾਹ ਤੱਕ ਲੜੇਗੀ। ਬਿੱਟੂ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਕਾਨੂੰਨ ਦੀ ਸਰਦਾਰੀ ਹੋਵੇਗੀ, ਗੈਂਗਸਟਰਾਂ ਦੀ ਨਹੀਂ, ਇਹ ਪੰਜਾਬ ਦੇ ਲੋਕਾਂ ਦਾ ਫ਼ੈਸਲਾ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ 15 ਕਿੱਲੋ ਗਾਂਜੇ ਸਮੇਤ ਦੋ ਗ੍ਰਿਫ਼ਤਾਰ ਅਗਲੀ ਖ਼ਬਰ ਚੇਅਰਮੈਨ ਬਰਸਟ ਵਲੋਂ ਹਲਕਾ ਸਮਾਣਾ ਵਿਖੇ ਤਿੰਨ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।