11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਨਰਲ ਕੈਟਾਗਰੀ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ

ਭਾਦਸੋਂ, 10 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਜਨਰਲ ਕੈਟਾਗਰੀ ਫੈਡਰੇਸ਼ਨ ਰਜਿਸਟਰ ਪੰਜਾਬ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਰਾਜ ਆਮ ਵਰਗ ਕਮਿਸ਼ਨ ਦੇ ਚੇਅਰਮੈਨ ਉਪ ਚੇਅਰਮੈਨ ਮੈਂਬਰਾਂ ਤੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਰਾਜ ਆਮ ਵਰਗ ਕਮਿਸ਼ਨ ਦਾ ਗਠਨ ਦਸੰਬਰ 2021 ਨੂੰ ਕੀਤਾ ਗਿਆ ਸੀ ਤੇ ਡਾ.

ਅਜੀਤ ਡੈਸਕ 11-09-2026
ਭਾਦਸੋਂ, 10 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਜਨਰਲ ਕੈਟਾਗਰੀ ਫੈਡਰੇਸ਼ਨ ਰਜਿਸਟਰ ਪੰਜਾਬ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਸਕੱਤਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਰਾਜ ਆਮ ਵਰਗ ਕਮਿਸ਼ਨ ਦੇ ਚੇਅਰਮੈਨ ਉਪ ਚੇਅਰਮੈਨ ਮੈਂਬਰਾਂ ਤੇ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਰਾਜ ਆਮ ਵਰਗ ਕਮਿਸ਼ਨ ਦਾ ਗਠਨ ਦਸੰਬਰ 2021 ਨੂੰ ਕੀਤਾ ਗਿਆ ਸੀ ਤੇ ਡਾ. ਨਵਜੋਤ ਦਹੀਆ ਨੂੰ ਇਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿਚ ਉਨ੍ਹਾਂ ਵਲੋਂ ਨਕੋਦਰ ਤੋਂ ਵਿਧਾਨ ਸਭਾ ਚੋਣ ਲੜਨ ਕਾਰਨ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਆਮ ਵਰਗ ਕਮਿਸ਼ਨ ਦੇ ਚੇਅਰਮੈਨ ਉਪ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਨਹੀਂ ਕੀਤੀ ਗਈ, ਇਸ ਤੋਂ ਇਲਾਵਾ ਕਮਿਸ਼ਨ ਲਈ ਦਫ਼ਤਰੀ ਕਰਮਚਾਰੀਆਂ ਦੀ ਨਿਯੁਕਤੀ ਵੀ ਨਾ ਹੋਣ ਕਾਰਨ ਕਮਿਸ਼ਨ ਦਾ ਦਫ਼ਤਰ ਪ੍ਰਭਾਵਸ਼ਾਲੀ ਢੰਗ ਨਾਲ ਚਾਲੂ ਨਹੀਂ ਹੋ ਸਕਿਆ। ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕੀ ਸਰਕਾਰ ਵਲੋਂ ਕਈ ਹੋਰ ਸੰਬੰਧਿਤ ਕਮਿਸ਼ਨਰ ਅਤੇ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਜਾ ਚੁੱਕੇ ਹਨ। ਉਪਰੋਕਤ ਕਮਿਸ਼ਨ ਵੱਲ ਕਥਿਤ ਤੌਰ ’ਤੇ ਧਿਆਨ ਨਾ ਦਿੱਤੇ ਜਾਣ ਕਾਰਨ ਆਮ ਵਰਗ ਦੇ ਲੋਕਾਂ ਵਿਚ ਨਿਰਾਸ਼ਾ ਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਵਰਗ ਦੇ ਲੋਕਾਂ ਨੂੰ ਵੀ ਆਪਣੇ ਹੱਕਾਂ ਅਤੇ ਸਮੱਸਿਆਵਾਂ ਲਈ ਇਕ ਸਰਗਰਮ ਕਮਿਸ਼ਨ ਦੀ ਲੋੜ ਹੈ ਨੁਮਾਇੰਦਿਆਂ ਨੇ ਗੁਰਮੀਤ ਸਿੰਘ ਖੁਡੀਆਂ ਖੇਤੀਬਾੜੀ ਮੰਤਰੀ ਪੰਜਾਬ ਕੋਲ ਮੰਗ ਰੱਖਦਿਆਂ ਕਿਹਾ ਕਿ ਪੰਜਾਬ ਰਾਜ ਆਮ ਵਰਕ ਕਮਿਸ਼ਨ ਦੇ ਚੇਅਰਮੈਨ ਉਪ ਚੇਅਰਮੈਨ ਮੈਂਬਰਾਂ ਅਤੇ ਦਫ਼ਤਰੀ ਸਟਾਫ਼ ਦੀਆਂ ਨਿਯੁਕਤੀਆਂ ਬਿਨਾਂ ਕਿਸੇ ਹੋਰ ਦੇਰੀ ਦੇ ਕੀਤੀਆਂ ਜਾਣ ਤਾਂ ਜੋ ਆਮ ਵਰਗ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਹੱਲ ਹੋ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਿੱਧੂ, ਮੁਸਲਿਮ ਕਮੇਟੀ ਦੇ ਪ੍ਰਧਾਨ ਨਾਜ਼ਰ ਖਾਂ, ਹਰਿੰਦਰ ਸਿੰਘ ਸੋਹੀ ਤੇ ਰਜੀਵ ਸ਼ਰਮਾ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ ।
ਪਿਛਲੀ ਖ਼ਬਰ ਹਲਕੇ ’ਚ ਬੀਤੇ ਪੰਜ ਸਾਲਾਂ ’ਚ ਜ਼ੀਰੋ ਵਿਕਾਸ ਸੌ ਪ੍ਰਤੀਸ਼ਤ ਵਿਨਾਸ਼- ਹਰਦਿਆਲ ਸਿੰਘ ਕੰਬੋਜ਼ ਅਗਲੀ ਖ਼ਬਰ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।