13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਿਸਲ ਸਤਲੁਜ ਪਾਰਟੀ ਦੇ ਹਲਕਾ ਸਨੌਰ ਤੋਂ ਉਮੀਦਵਾਰ ਜਸਮੀਤ ਕੌਰ ਛੀਨਾ ਦਾ ਸਨਮਾਨ

ਦੇਵੀਗੜ੍ਹ, 12 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਿਸਲ ਸਤਲੁਜ ਪਾਰਟੀ ਦੀ ਹਲਕਾ ਸਨੌਰ ਤੋਂ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਨਿੱਤਰੇ ਬੀਬੀ ਜਸਮੀਤ ਕੌਰ ਛੀਨਾ ਦਾ ਕੌਂਸਲਰ ਦਰਸ਼ਨ ਸਿੰਘ ਸਨੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਤੇ ਬੀਬੀ ਛੀਨਾ ਨੂੰ ਹਲਕੇ ਦੀ ਸੇਵਾ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਅਜੀਤ ਡੈਸਕ 13-09-2026
ਦੇਵੀਗੜ੍ਹ, 12 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਿਸਲ ਸਤਲੁਜ ਪਾਰਟੀ ਦੀ ਹਲਕਾ ਸਨੌਰ ਤੋਂ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਨਿੱਤਰੇ ਬੀਬੀ ਜਸਮੀਤ ਕੌਰ ਛੀਨਾ ਦਾ ਕੌਂਸਲਰ ਦਰਸ਼ਨ ਸਿੰਘ ਸਨੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਤੇ ਬੀਬੀ ਛੀਨਾ ਨੂੰ ਹਲਕੇ ਦੀ ਸੇਵਾ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕੌਂਸਲਰ ਦਰਸ਼ਨ ਸਿੰਘ ਸਨੌਰ ਨੇ ਕਿਹਾ ਕਿ ਹਲਕਾ ਸਨੌਰ ਦੇ ਲੋਕ ਲੰਮੇ ਸਮੇਂ ਤੋਂ ਬਦਲਾਅ ਦੀ ਭਾਲ ਕਰ ਰਹੇ ਹਨ ਅਤੇ ਬੀਬੀ ਜਸਮੀਤ ਕੌਰ ਛੀਨਾ ਵਰਗੇ ਮਿਹਨਤੀ ਅਤੇ ਇਮਾਨਦਾਰ ਆਗੂ ਹੀ ਇਸ ਖੇਤਰ ਦੀ ਅਸਲ ਤਸਵੀਰ ਬਦਲ ਸਕਦੇ ਹਨ। ਇਸ ਮੌਕੇ ਬੀਬੀ ਜਸਮੀਤ ਕੌਰ ਛੀਨਾ ਨੇ ਸਮੂਹ ਆਗੂਆਂ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਹਲਕਾ ਸਨੌਰ ਦੇ ਲੋਕਾਂ ਵਲੋਂ ਜੋ ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ, ਉਹ ਮੇਰੇ ਲਈ ਵੱਡੀ ਤਾਕਤ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਰਾਣੇ ਰਵਾਇਤੀ ਲੀਡਰਾਂ ਨੂੰ ਛੱਡ ਕੇ ਮਿਸਲ ਸਤਲੁਜ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣ ਤਾਂ ਜੋ ਹਲਕੇ ਵਿਚ ਅਸਲ ਵਿਕਾਸ ਦੀ ਸ਼ੁਰੂਆਤ ਹੋ ਸਕੇ। ਅੰਤ ਵਿਚ ਪਾਰਟੀ ਵਰਕਰਾਂ ਵਲੋਂ ਬੀਬੀ ਛੀਨਾ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ, ਗੁਰਦੀਪ ਸਿੰਘ, ਅਜੀਤ ਸਿੰਘ, ਅਮਰਿੰਦਰ ਸਿੰਘ ਤੁੜ, ਇਕਬਾਲ ਸਿੰਘ, ਅੰਗਰੇਜ਼ ਸਿੰਘ ਸ਼ੇਰਗਿੱਲ, ਮਨਜੀਤ ਸਿੰਘ ਕੰਗ ਤੇ ਗੁਰਪਤਾਪ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਹਰਜੀਤ ਗਰੇਵਾਲ ਦਾ ਕਾਂਸਲ ਤੇ ਸਾਥੀਆਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਕਿਸਾਨੀ ਅੰਦੋਲਨ ਦੀ ਜਿੱਤ ’ਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਦਾ ਪਿੰਡ ਰਾਠੀਆਂ ਵਿਖੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।