ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਪਰਮਜੋਤ ਸਿੰਘ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ
ਨਾਭਾ, 13 ਸਤੰਬਰ (ਵਰਿੰਦਰ ਵਰਮਾ)-ਸਥਾਨਕ ਬੋੜਾ ਗੇਟ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਯੂਥ ਅਕਾਲੀ ਦਲ ਦੀ ਟੀਮ ਦਾ ਵਿਸਥਾਰ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ ’ਚ ਰਿਆਸਤੀ ਸ਼ਹਿਰ ਨਾਭਾ ਦੇ ਨਾਮੀ ਪਰਿਵਾਰ ਹੀਰਾ ਕੰਬਾਈਨ ਇੰਡਸਟਰੀ ਦੇ ਫਰਜੰਦ ਪਰਮਜੋਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨਾਭਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤੀ ਪੱਤਰ ਦੇਣ ਉਪਰੰਤ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪੰਜਾਬ ਭਵਿੱਖ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ’ਚ ਹੀ ਸੁਰੱਖਿਤ ਹੈ।
ਨਾਭਾ, 13 ਸਤੰਬਰ (ਵਰਿੰਦਰ ਵਰਮਾ)-ਸਥਾਨਕ ਬੋੜਾ ਗੇਟ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਯੂਥ ਅਕਾਲੀ ਦਲ ਦੀ ਟੀਮ ਦਾ ਵਿਸਥਾਰ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ ’ਚ ਰਿਆਸਤੀ ਸ਼ਹਿਰ ਨਾਭਾ ਦੇ ਨਾਮੀ ਪਰਿਵਾਰ ਹੀਰਾ ਕੰਬਾਈਨ ਇੰਡਸਟਰੀ ਦੇ ਫਰਜੰਦ ਪਰਮਜੋਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨਾਭਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਿਯੁਕਤੀ ਪੱਤਰ ਦੇਣ ਉਪਰੰਤ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪੰਜਾਬ ਭਵਿੱਖ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ’ਚ ਹੀ ਸੁਰੱਖਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਜਿਹੇ ਦੂਰ ਅੰਦੇਸ਼ੀ ਸੋਚ ਵਾਲੇ ਲੀਡਰਾਂ ਦੇ ਹੱਥ ਮਜਬੂਤ ਕਰਕੇ ਉਨ੍ਹਾਂ ਨੂੰ ਅੱਗੇ ਲਿਆਉਣਾ ਹੀ ਪਵੇਗਾ ਕਿਉਂਕਿ ਰਾਸ਼ਟਰੀ ਪਾਰਟੀਆਂ ਤਾਂ ਪੰਜਾਬ ’ਚ ਸਰਕਾਰ ਬਣਾ ਕੇ ਆਪਣੇ ਨਿੱਜੀ ਮੁਫਾਦਾਂ ਦੀ ਪੂਰਤੀ ਲਈ ਸੂਬੇ ਦੇ ਸਰੋਤਾਂ ਦੀ ਲੁੱਟ ਹੀ ਕਰਦੀਆਂ ਹਨ। ਇਸ ਮੌਕੇ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜ਼ਿਲ੍ਹਾ ਪਰਿਸ਼ਦ ਪਟਿਆਲਾ, ਰਣਜੀਤ ਸਿੰਘ ਲਾਡੀ ਮੈਂਬਰ ਬਲਾਕ ਸੰਮਤੀ, ਅਮਰੀਕ ਸਿੰਘ ਥੂਹੀ ਸਰਕਲ ਪ੍ਰਧਾਨ, ਰਣਜੀਤ ਸਿੰਘ ਘੁੰਡਰ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਛੀਂਟਾਵਾਲਾ ਸਰਕਲ ਪ੍ਰਧਾਨ, ਗੁਰਤੇਜ ਸਿੰਘ ਖਨੌੜਾ ਜਰਨਲ ਸਕੱਤਰ ਯੂਥ ਅਕਾਲੀ ਦਲ ਪੰਜਾਬ ਤੇ ਵੱਡੀ ਗਿਣਤੀ ’ਚ ਯੂਥ ਦੇ ਲੀਡਰ ਮੌਜੂਦ ਸਨ।