14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਰੋਡ ’ਤੇ ਪੈਂਦੇ ਪਿੰਡ ਮਦਨਪੁਰ ਚਲਹੇੜੀ ਵਿਖੇ ਉਦਾਸੀਨ ਸੰਪਰਦਾਇ ਦੇ ਬਾਣੀ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ।

ਅਜੀਤ ਡੈਸਕ 14-09-2026
ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਰੋਡ ’ਤੇ ਪੈਂਦੇ ਪਿੰਡ ਮਦਨਪੁਰ ਚਲਹੇੜੀ ਵਿਖੇ ਉਦਾਸੀਨ ਸੰਪਰਦਾਇ ਦੇ ਬਾਣੀ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਹੁਤ ਹੀ ਸੁੰਦਰ ਪਾਲਕੀ ’ਚ ਸੁਸ਼ੋਭਿਤ ਸਨ। ਇਸ ਸੰਬੰਧੀ ਗੁਰਦੁਆਰਾ ਡੇਰਾ ਬਾਬਾ ਸ੍ਰੀਚੰਦ ਜੀ ਦੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਮਦਨਪੁਰ ਚਲਹੇੜੀ ਵਾਲੇ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਅਤੇ 20 ਸਤੰਬਰ ਤੱਕ ਲਗਾਤਾਰ ਰਾਗੀ, ਢਾਡੀ ਤੇ ਕਥਾ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ’ਚ ਉੱਚ ਕੋਟੀ ਦੇ ਰਾਗੀ ਢਾਡੀ ਸੰਗਤਾਂ ਨੂੰ ਗੁਰੂ ਜੱਸ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਅੱਜ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈਆਂ ਆਈਆਂ ਸਨ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਬਾਣੀ ਤੇ ਬਾਣੇ ਦੇ ਧਾਰਨੀ ਬਣੋ, ਨਸ਼ਿਆਂ ਦਾ ਮੁਕੰਮਲ ਤਿਆਗ ਕਰੋ। ਨਗਰ ਕੀਰਤਨ ਮੌਕੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਕਾਕਾ ਵਲੋਂ ਨਵੇਂ ਕਾਂਗਰਸ ਇੰਚਾਰਜ ਸਚਿਨ ਪਾਇਲਟ ਦਾ ਸਨਮਾਨ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਡਾ. ਵਿਦਵਾਨ ਸਿੰਘ ਸੋਨੀ ਨਮਿਤ ਅੰਤਿਮ ਅਰਦਾਸ ਡਾ. ਵਿਦਵਾਨ ਸਿੰਘ ਸੋਨੀ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।