ਸਾਬਕਾ ਵਿਧਾਇਕ ਰਾਜਿੰਦਰ ਸਿੰਘ ਕਾਕਾ ਵਲੋਂ ਨਵੇਂ ਕਾਂਗਰਸ ਇੰਚਾਰਜ ਸਚਿਨ ਪਾਇਲਟ ਦਾ ਸਨਮਾਨ
ਡਕਾਲਾ, 13 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਹਾਈਕਮਾਨ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਜਨਰਲ ਸਕੱਤਰ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਡਕਾਲਾ ਤੋਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਕਾਕਾ ਵਲੋਂ ਸਚਿਨ ਪਾਇਲਟ ਦਾ ਸਨਮਾਨ ਕੀਤਾ।
ਅਜੀਤ ਡੈਸਕ
14-09-2026