ਸੰਜੀਵ ਸ਼ਰਮਾ ਕਾਲੂ ਵਰਗੇ ਨੌਜਵਾਨ ਆਗੂਆਂ ਦੀ ਅਗਵਾਈ ਹੇਠ ਹੀ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ-ਸੰਤ ਬੰਗਾ
ਪਟਿਆਲਾ, 13 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਬਾਜਵਾ ਕਾਲੋਨੀ ਵਿਖੇ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੀ ਟੀਮ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਇਲਾਕਾ ਵਾਸੀਆਂ, ਕਾਂਗਰਸੀ ਵਰਕਰਾਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇਲਾਕੇ ਦੀਆਂ ਸਮੱਸਿਆਵਾਂ, ਲੋਕਾਂ ਦੀਆਂ ਉਮੀਦਾਂ ਅਤੇ ਹਲਕੇ ਦੇ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਪਟਿਆਲਾ, 13 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਬਾਜਵਾ ਕਾਲੋਨੀ ਵਿਖੇ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੀ ਟੀਮ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਇਲਾਕਾ ਵਾਸੀਆਂ, ਕਾਂਗਰਸੀ ਵਰਕਰਾਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇਲਾਕੇ ਦੀਆਂ ਸਮੱਸਿਆਵਾਂ, ਲੋਕਾਂ ਦੀਆਂ ਉਮੀਦਾਂ ਅਤੇ ਹਲਕੇ ਦੇ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੰਤ ਬੰਗਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੰਜੀਵ ਸ਼ਰਮਾ ਕਾਲੂ ਵਰਗੇ ਨੌਜਵਾਨ ਆਗੂਆਂ ਦੀ ਅਗਵਾਈ ਹੇਠ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਵਿਚ ਵੱਡੀ ਸਮਰੱਥਾ ਹੈ ਅਤੇ ਇਸ ਸਮਰੱਥਾ ਨੂੰ ਲੋਕ ਸੇਵਾ ਤੇ ਪਾਰਟੀ ਦੀ ਮਜ਼ਬੂਤੀ ਲਈ ਵਰਤਣ ਦੀ ਲੋੜ ਹੈ। ਸੰਤ ਬੰਗਾ ਨੇ ਕਿਹਾ ਕਿ ਕਾਂਗਰਸ ਦੇ ਵਰਕਰਾਂ ਨੂੰ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਸੰਜੀਵ ਸ਼ਰਮਾ ਕਾਲੂ ਵਲੋਂ ਹਲਕੇ ਦੇ ਲੋਕਾਂ ਨਾਲ ਕੀਤੇ ਜਾ ਰਹੇ ਲਗਾਤਾਰ ਸੰਪਰਕ ਅਤੇ ਮੀਟਿੰਗਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਲੋਕਾਂ ਨਾਲ ਮਜ਼ਬੂਤ ਰਿਸ਼ਤਾ ਹੀ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਪਟਿਆਲਾ ਦਿਹਾਤੀ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਸਮਝਣ ਦੇ ਨਾਲ-ਨਾਲ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਨਾਲ ਜੁੜਨਾ ਹੋਵੇਗਾ। ਮੀਟਿੰਗ ਦੌਰਾਨ ਹਾਜ਼ਰ ਇਲਾਕਾ ਵਾਸੀਆਂ ਅਤੇ ਵਰਕਰਾਂ ਵਲੋਂ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ, ਸੁਰਜੀਤ ਸਿੰਘ ਜੀਤੂ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਅਸ਼ਵਨੀ ਕਾਲੀ, ਕੁਨਾਲ ਰਾਜਪੂਤ, ਨਵੀ ਚੌਹਾਨ, ਜਗਜੀਤ ਸ਼ਰਮਾ, ਸੁਗਰੀਵ, ਰੋਹਿਤ ਸ਼ਰਮਾ, ਹੇਮੰਤ ਪਾਠਕ, ਗੌਰਵ ਸੂਦ, ਮੱਨੂ ਧਾਲੀਵਾਲ ਤੇ ਹੋਰ ਹਾਜ਼ਰ ਰਹੇ।