15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਵਿਧਾਇਕ ਦੇਵ ਮਾਨ ਵਲੋਂ ਕਮੇਲੀ, ਗਲਵੱਟੀ ਤੇ ਲੱਧਾਹੇੜੀ ਤੋਂ ਬੱਸਾਂ ਰਵਾਨਾ

ਨਾਭਾ, 14 ਸਤੰਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕਾ ਦੇ ਪਿੰਡ ਕਮੇਲੀ, ਗਲਵੱਟੀ ਤੇ ਲੱਧਾਹੇੜੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਧਾਰਮਿਕ ਯਾਤਰਾ ਵਾਲੀਆਂ ਬੱਸਾਂ ਨੂੰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੰਗਤ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ।

ਅਜੀਤ ਡੈਸਕ 15-09-2026
ਨਾਭਾ, 14 ਸਤੰਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕਾ ਦੇ ਪਿੰਡ ਕਮੇਲੀ, ਗਲਵੱਟੀ ਤੇ ਲੱਧਾਹੇੜੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਧਾਰਮਿਕ ਯਾਤਰਾ ਵਾਲੀਆਂ ਬੱਸਾਂ ਨੂੰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੰਗਤ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਸੁਰੱਖਿਅਤ ਅਤੇ ਸੁਖਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ਯਾਤਰੀਆਂ ’ਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਚੜ੍ਹਦੀ ਕਲਾ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ, ਸ੍ਰੀ ਰਾਮ ਤੀਰਥ, ਸ੍ਰੀ ਦੁਰਗਿਆਣਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਨਗੇ। ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਇਸ ਯਾਤਰਾ ਰਾਹੀਂ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਸੇਵਾ, ਸ਼ਰਧਾਂ, ਸਿਮਰਨ ਅਤੇ ਆਪਸੀ ਭਾਈਚਾਰੇ ਨਾਲ ਜੁੜਨ ਦਾ ਵੀ ਮੌਕਾ ਮਿਲੇਗਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆ ਵਾਲਾ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਸਿਮਰਨਜੀਤ ਸਿੰਘ ਅੜਕ ਚੋਹਾਨ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਛਿੰਦਾ, ਮਨਜੋਤ ਸਿੰਘ ਲੱਧਾਹੇੜੀ ਯੂਥ ਪ੍ਰਧਾਨ, ਨਵਜੋਤ ਸਿੰਘ ਪੂਨੀਆ, ਅਮਨ ਗਲਵੱਟੀ, ਗੁਰਵਿੰਦਰ ਸਿੰਘ ਸਮੇਤ ਪਿੰਡ ਵਾਸੀ ਤੇ ਪਾਰਟੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਧਰਮਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ 7 ਮਹੀਨੇ ਬੀਤ ਜਾਣ ’ਤੇ ਵੀ ਪੁਲਿਸ ਤੋਂ ਹਾਲੇ ਤੱਕ ਨਹੀਂ ਮਿਲਿਆ ਇਨਸਾਫ਼- ਜਸਵਿੰਦਰ ਸਿੰਘ ਪਰਿਵਾਰ ਨੂੰ ਇਨਸਾਫ਼ ਦਿਵਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।