15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

‘ ਖੇਡਾਂ ਵਤਨ ਪੰਜਾਬ ਦੀਆਂ’ ਦੀ ਰਣਜੋਧ ਹਡਾਣਾ ਨੇ ਕਰਵਾਈ ਸ਼ੁਰੂਆਤ

ਸਨੌਰ , 14 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ 4 ਤਹਿਤ ਬਲਾਕ ਭੁੰਨਰਹੇੜੀ ਦੇ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋ ਗਿਆ। ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਦੇ ਜਵਾਹਰ ਨਵੋਦਿਆ ਵਿਦਿਆਲਾ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਇਨ੍ਹਾਂ ਤਿੰਨ ਦਿਨਾਂ ਬਲਾਕ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਕਰਵਾਈ।

ਅਜੀਤ ਡੈਸਕ 15-09-2026
ਸਨੌਰ , 14 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ 4 ਤਹਿਤ ਬਲਾਕ ਭੁੰਨਰਹੇੜੀ ਦੇ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋ ਗਿਆ। ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਦੇ ਜਵਾਹਰ ਨਵੋਦਿਆ ਵਿਦਿਆਲਾ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਇਨ੍ਹਾਂ ਤਿੰਨ ਦਿਨਾਂ ਬਲਾਕ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਕਰਵਾਈ। ਇਹ ਮੁਕਾਬਲੇ 16 ਸਤੰਬਰ ਤੱਕ ਚੱਲਣਗੇ, ਜਿਸ ਵਿਚ ਬਲਾਕ ਦੇ ਸੈਂਕੜੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਵਿਚ 3100 ਖੇਡ ਗਰਾਉਂਡ ਬਣਾਉਣ ਦੀ ਸ਼ੁਰੂਆਤ ਹੋਈ ਹੈ, ਜਿਸ ਤਹਿਤ ਇਕੱਲੇ ਹਲਕੇ ਸਨੌਰ 17 ਖੇਡ ਗਰਾਉਂਡ ਬਣਾਏ ਜਾ ਰਹੇ ਹਨ ਤੇ 40 ਤੋਂ ਵੱਧ ਖੇਡ ਗਰਾਊਂਡਾਂ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਿਹਤਰੀਨ ਖੇਡ ਬੁਨਿਆਦੀ ਢਾਂਚਾ ਅਤੇ ਨਕਦ ਇਨਾਮ ਦੇ ਕੇ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ। ਇਸ ਸਮਾਗਮ ਮੌਕੇ ਚੇਅਰਮੈਨ ਜਗਪ੍ਰੀਤ ਸਿੰਘ ਰੇਹਲ, ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਲਤੀਫ ਮੁਹੰਮਦ ਹੈਂਡਬਾਲ ਕੋਚ, ਹਰਦੀਪ ਸਿੰਘ ਸ਼ਾਦੀਪੁਰ, ਰਾਹੁਲ ਸ਼ਰਮਾ, ਦਿਪਾਂਸ਼ੂ ਵਰਮਾ, ਸਰਪੰਚ ਅਮਰਿੰਦਰ ਰਾਠੀਆ, ਡਾ ਬਿੱਟੂ ਆਪ ਆਗੂ, ਸਰਪੰਚ ਭੁਪਿੰਦਰ ਸਿੰਘ, ਪ੍ਰਿੰਸੀਪਲ ਕਰਮ ਸਿੰਘ, ਸਰਪੰਚ ਰਾਜਾ ਧੰਜੂ, ਸਰਪੰਚ ਗੁਰਪ੍ਰੀਤ ਸਿੰਘ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਪੀ.ਏ. ਲਾਲੀ ਰੇਹਲ, ਅਮਨ ਸ਼ਾਦੀਪੁਰ, ਗੁਰਮੇਲ ਸਿੰਘ ਪਠਾਣਮਾਜਰਾ ਤੋਂ ਇਲਾਵਾ ਹੋਰ ਬਲਾਕ ਪ੍ਰਧਾਨ, ਮੈਂਬਰ ਬਲਾਕ ਸੰਮਤੀ, ਸਰਪੰਚ-ਪੰਚ, ਪ੍ਰਬੰਧਕੀ ਕਮੇਟੀ, ਪਿੰਡ ਵਾਸੀ ਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਕਮੇਟੀ ਵਲੋਂ ਕੰਬੋਜ ਨੂੰ ਪ੍ਰਧਾਨ ਬਣਨ ’ਤੇ ਸਿਰੋਪਾਉ ਦੀ ਬਖਸ਼ਿਸ਼ ਅਗਲੀ ਖ਼ਬਰ ਸਿਵਲ ਹਸਪਤਾਲ ਨਾਭਾ ਵਿਖੇ ਗਰਭਵਤੀ ਔਰਤਾਂ ਲਈ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ- ਡਾ. ਵੀਨੂੰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।