16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ

ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ-ਕੂਕਾ, ਰੰਧਾਵਾ ਪਟਿਆਲਾ, 15 ਸੰਤੰਬਰ (ਕੁਲਵੀਰ ਸਿੰਘ ਧਾਲੀਵਾਲ)- ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਪਟਿਆਲਾ ਦਿਹਾਤੀ ਵਿਖੇ ਵਿਜੈ ਕੁਮਾਰ ਕੁੱਕਾ ਪ੍ਰਧਾਨ ਪਟਿਆਲਾ ਅਰਬਨ ਬੀ. ਜੇ.

ਅਜੀਤ ਡੈਸਕ 16-09-2026
ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ-ਕੂਕਾ, ਰੰਧਾਵਾ
ਪਟਿਆਲਾ, 15 ਸੰਤੰਬਰ (ਕੁਲਵੀਰ ਸਿੰਘ ਧਾਲੀਵਾਲ)- ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਪਟਿਆਲਾ ਦਿਹਾਤੀ ਵਿਖੇ ਵਿਜੈ ਕੁਮਾਰ ਕੁੱਕਾ ਪ੍ਰਧਾਨ ਪਟਿਆਲਾ ਅਰਬਨ ਬੀ.ਜੇ.ਪੀ. ਦੇ ਹੁਕਮਾਂ ਅਨੁਸਾਰ ਸੀਨੀਅਰ ਭਾਜਪਾ ਨੇਤਾ ਦਲਬੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਕ ਮੀਟਿੰਗ ਅਰਬਨ ਅਸਟੇਟ ਪਟਿਆਲਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਯਾਤਰਾ ਨੂੰ ਸਫਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਵੱਖ-ਵੱਖ ਜ਼ਿੰਮੇਵਾਰੀਆਂ ਸੰਬੰਧੀ ਚਰਚਾ ਕੀਤੀ ਗਈ। ਇਸ ਮੌਕੇ ਸਟੇਟ ਆਈ. ਟੀ. ਸੈੱਲ ਦੇ ਕੋ-ਕਨਵੀਨਰ ਐਡਵੋਕੇਟ ਨਕੁਲ ਸੋਫਤ ਅਤੇ ਪਟਿਆਲਾ ਜ਼ਿਲ੍ਹਾ ਆਈ. ਟੀ. ਕਨਵੀਨਰ ਐਡਵੋਕੇਟ ਹਰਪ੍ਰੀਤ ਸਿੰਘ ਭੰਮਰਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਵਿਚ ਇੰਦਰ ਨਾਰੰਗ ਪ੍ਰਧਾਨ ਯੂਨੀਵਰਸਿਟੀ ਸਰਕਲ, ਸੌਰਵ ਸ਼ਰਮਾ ਪ੍ਰਧਾਨ ਗੁਰੂ ਨਾਨਕ ਨਗਰ ਸਰਕਲ ,ਗੁਰਧਿਆਨ ਸਿੰਘ ਪ੍ਰਧਾਨ ਬਾਰਨ ਸਰਕਲ, ਗੁਰਭਜਨ ਸਿੰਘ ਲਚਕਾਣੀ ਪ੍ਰਧਾਨ ਆਲੋਵਾਲ ਸਰਕਲ, ਰਜਿੰਦਰ ਸਿੰਘੀ ਪ੍ਰਧਾਨ ਤ੍ਰਿਪੜੀ ਸਰਕਲ, ਅਨਿਲ ਕੁਮਾਰ ਪ੍ਰਧਾਨ ਝੀਲ ਸਰਕਲ,ਨਾਰਾਇਣ ਦੱਤ ਵਾਈਸ ਪ੍ਰਧਾਨ ਗੁਰੂ ਨਾਨਕ ਨਗਰ ਸਰਕਲ ਸਮੇਤ ਪਟਿਆਲਾ ਦਿਹਾਤੀ ਦੇ ਸਮੂਹ ਸਰਕਲ ਪ੍ਰਧਾਨਾਂ ਅਤੇ ਹੋਰਨਾਂ ਨੇ ਭਾਗ ਲਿਆ।ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਵਿਜੇ ਕੁਮਾਰ ਕੂਕਾ ਅਤੇ ਦਲਬੀਰ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ ਤੇ ਇਸ ਦਿਸ਼ਾ ਵਿਚ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਰਕਾਰੀ ਨੌਕਰੀ ਛੱਡ ‘ਅਕਾਲੀ ਦਲ (ਵਾਰਸ ਪੰਜਾਬ)’ ’ਚ ਸ਼ਾਮਿਲ ਹੋਏ ਮਨਜੀਤ ਸਿੰਘ ਰਾਜਲਾ ਨੇ ਹਲਕੇ ’ਚ ਸ਼ੁਰੂ ਕੀਤੀ ਲੋਕ ਸੇ... ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।