16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਕਾਰੀ ਨੌਕਰੀ ਛੱਡ ‘ਅਕਾਲੀ ਦਲ (ਵਾਰਸ ਪੰਜਾਬ)’ ’ਚ ਸ਼ਾਮਿਲ ਹੋਏ ਮਨਜੀਤ ਸਿੰਘ ਰਾਜਲਾ ਨੇ ਹਲਕੇ ’ਚ ਸ਼ੁਰੂ ਕੀਤੀ ਲੋਕ ਸੇਵਾ

ਸਾਬਕਾ ਵਿਧਾਇਕ ਸਵ. ਜਥੇਦਾਰ ਹਰਦਿਆਲ ਸਿੰਘ ਰਾਜਲਾ ਦੇ ਪੁੱਤਰ ਹਨ ਮਨਜੀਤ ਸਿੰਘ ਰਾਜਲਾ ਸਮਾਣਾ, 15 ਸਤੰਬਰ (ਪ੍ਰੀਤਮ ਸਿੰਘ ਨਾਗੀ)- ਇਲਾਕੇ ਦੀ ਪ੍ਰਸ਼ਾਸਨਿਕ ਅਤੇ ਸਿਆਸੀ ਫਿਜ਼ਾ ਵਿਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਐਸ.

ਅਜੀਤ ਡੈਸਕ 16-09-2026
ਸਾਬਕਾ ਵਿਧਾਇਕ ਸਵ. ਜਥੇਦਾਰ ਹਰਦਿਆਲ ਸਿੰਘ ਰਾਜਲਾ ਦੇ ਪੁੱਤਰ ਹਨ ਮਨਜੀਤ ਸਿੰਘ ਰਾਜਲਾ
ਸਮਾਣਾ, 15 ਸਤੰਬਰ (ਪ੍ਰੀਤਮ ਸਿੰਘ ਨਾਗੀ)- ਇਲਾਕੇ ਦੀ ਪ੍ਰਸ਼ਾਸਨਿਕ ਅਤੇ ਸਿਆਸੀ ਫਿਜ਼ਾ ਵਿਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਐਸ. ਡੀ. ਐਮ. ਦੇ ਅਹੁਦੇ ’ਤੇ ਤਾਇਨਾਤ ਰਹੇ ਮਨਜੀਤ ਸਿੰਘ ਰਾਜਲਾ ਸਰਕਾਰੀ ਸੇਵਾ ਤੋਂ ਸਮੇਂ ਤੋਂ ਪਹਿਲਾਂ (ਵਲੰਟੀਅਰੀ) ਸੇਵਾਮੁਕਤੀ ਲੈ ਕੇ ਪ੍ਰੈੱਸ ਕਾਨਫਰੰਸ ਦੌਰਾਨ ‘ ਅਕਾਲੀ ਦਲ (ਵਾਰਸ ਪੰਜਾਬ)’ ਵਿਚ ਰਸਮੀ ਤੌਰ ‘ਤੇ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਹੁਣ ਉਨ੍ਹਾਂ ਨੇ ਸਮਾਣਾ ਹਲਕੇ ਵਿਚ ਸਰਗਰਮ ਹੋ ਕੇ ਲੋਕਾਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਰਾਜਲਾ ਨੇ ਆਪਣੇ ਪ੍ਰਸ਼ਾਸਨਿਕ ਕਾਰਜਕਾਲ ਦੌਰਾਨ ਵੱਖ-ਵੱਖ ਉੱਚ ਅਹੁਦਿਆਂ ’ਤੇ ਰਹਿੰਦਿਆਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਬੜੀ ਇਮਾਨਦਾਰੀ, ਨਿਸ਼ਠਾ ਅਤੇ ਦ੍ਰਿੜ੍ਹਤਾ ਨਾਲ ਨਿਭਾਇਆ ਹੈ। ਦੱਸਣਯੋਗ ਹੈ ਕਿ ਮਨਜੀਤ ਸਿੰਘ ਰਾਜਲਾ ਦੇ ਸਵਰਗੀ ਪਿਤਾ ਜਥੇਦਾਰ ਹਰਦਿਆਲ ਸਿੰਘ ਰਾਜਲਾ ਸਮਾਣਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਵਜੋਂ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਇਤਿਹਾਸਕ ਦੇਣ ਦਿੱਤੀ। ਉਨ੍ਹਾਂ ਦੀਆਂ ਇਨ੍ਹਾਂ ਬੇਮਿਸਾਲ ਸਮਾਜਿਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸਿਵਲ ਹਸਪਤਾਲ ਸਮਾਣਾ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਉਨ੍ਹਾਂ ਦੇ ਨਾਮ ‘ਤੇ ‘ਜਥੇਦਾਰ ਹਰਦਿਆਲ ਸਿੰਘ ਰਾਜਲਾ ਮੈਮੋਰੀਅਲ ਹਸਪਤਾਲ’ ਰੱਖਿਆ ਗਿਆ ਸੀ। ਆਪਣੇ ਪਿਤਾ ਦੀ ਇਸੇ ਜਨ-ਸੇਵਾ ਦੀ ਵਿਰਾਸਤ ਅਤੇ ਆਪਣੇ ਲੰਬੇ ਪ੍ਰਸ਼ਾਸਨਿਕ ਤਜ਼ਰਬੇ ਨੂੰ ਨਾਲ ਲੈ ਕੇ ਹੁਣ ਮਨਜੀਤ ਸਿੰਘ ਰਾਜਲਾ ਵਲੋਂ ਸਮਾਣਾ ਹਲਕੇ ਵਿਚ ਸ਼ੁਰੂ ਕੀਤੀ ਗਈ ਸਰਗਰਮ ਰਾਜਨੀਤਿਕ ਤੇ ਸਮਾਜਿਕ ਪਾਰੀ ਨਾਲ ਹਲਕੇ ਦੀ ਸਿਆਸਤ ਵਿਚ ਇਕ ਨਵਾਂ ਮੋੜ ਆ ਗਿਆ ਹੈ। ਮਨਜੀਤ ਸਿੰਘ ਰਾਜਲਾ ਸਮਾਣਾ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਫ਼ਿਲਾਸਫ਼ੀ ਦੀ ਅਹਿਮੀਅਤ ’ਤੇ ਕਰਵਾਇਆ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।