16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਲਜ਼ਾਰ ਦੀ ਮੌਤ ਦੇ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਕਾਂਗਰਸ ਸੜਕਾਂ ’ਤੇ ਉਤਰੇਗੀ- ਸਾਬਕਾ ਵਿਧਾਇਕ ਕੰਬੋਜ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)- ਬੀਤੇ ਦਿਨੀਂ ਤੂਰ ਵਣਜਾਰਾ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਜੇਕਰ ਸਰਕਾਰ ਨੇ ਢਿੱਲਮੱਠ ਕੀਤੀ ਤਾਂ ਕਾਂਗਰਸ ਪਾਰਟੀ ਸੜਕਾਂ ’ਤੇ ਉੱਤਰੇਗੀ ਤੇ ਸੱਤਾਧਾਰੀ ਧਿਰ ਦਾ ਸੱਤਾ ਦਾ ਨਸ਼ਾ ਲਾਹ ਕੇ ਹੀ ਦਮ ਲਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਚੰਡੀਗੜ੍ਹ ਵਿਖੇ ਪਾਰਟੀ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਜਾਣ ਦੇ ਮੌਕੇ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 16-09-2026
ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)- ਬੀਤੇ ਦਿਨੀਂ ਤੂਰ ਵਣਜਾਰਾ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਜੇਕਰ ਸਰਕਾਰ ਨੇ ਢਿੱਲਮੱਠ ਕੀਤੀ ਤਾਂ ਕਾਂਗਰਸ ਪਾਰਟੀ ਸੜਕਾਂ ’ਤੇ ਉੱਤਰੇਗੀ ਤੇ ਸੱਤਾਧਾਰੀ ਧਿਰ ਦਾ ਸੱਤਾ ਦਾ ਨਸ਼ਾ ਲਾਹ ਕੇ ਹੀ ਦਮ ਲਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਚੰਡੀਗੜ੍ਹ ਵਿਖੇ ਪਾਰਟੀ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਜਾਣ ਦੇ ਮੌਕੇ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਗੁਲਜ਼ਾਰ ਸਿੰਘ ਦੇ ਅਣਆਈ ਮੌਤ ਦੇ ਕਾਤਲਾਂ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਲਈ ਪੰਜਾਬ ਦੇ ਨਵੇਂ ਬਣੇ ਇੰਚਾਰਜ ਸਚਿਨ ਪਾਇਲਟ ਚੰਡੀਗੜ੍ਹ ਰੋਸ ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਆ ਰਹੇ ਹਨ। ਕੰਬੋਜ ਨੇ ਕਿਹਾ ਕਿ ਹੁਣ ਸਰਕਾਰ ਅਸਲ ਦੋਸ਼ੀਆਂ ਨੂੰ ਬਚਾਉਣ ਦੇ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਸਵਾਲ ਤੋਂ ਖ਼ਫ਼ਾ ਹੋ ਕੇ ਉਸ ਨਾਲ ਮਾੜਾ ਵਰਤਾਓ ਕੀਤਾ ਗਿਆ ਜਿਹੜਾ ਗੁਲਜ਼ਾਰ ਸਿੰਘ ਕੋਲੋਂ ਬਰਦਾਸ਼ਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਲਜ਼ਾਰ ਸਿੰਘ ਵਲੋਂ ਆਖ਼ਰੀ ਸਮੇਂ ਵਾਲੀ ਵੀਡੀਉ ਨੂੰ ਡਾਇੰਗ ਡੈਕਲਾਰੇਸ਼ਨ ਮੰਨ ਕੇ ਸੰਬੰਧਿਤ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕਾਂਗਰਸ ਪਾਰਟੀ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਹਰ ਹਾਲ ਵਿਚ ਇਨਸਾਫ਼ ਲੈ ਕੇ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਬਿਜਲੀ ਨਿਗਮ ਮੂਹਰੇ ਸ਼ੋ੍ਮਣੀ ਅਕਾਲੀ ਦਲ ਦਲ ਵਲੋਂ ਅੱਜ ਦਿੱਤਾ ਜਾਵੇਗਾ ਧਰਨਾ- ਬਜ਼ਾਜ਼ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਫ਼ਿਲਾਸਫ਼ੀ ਦੀ ਅਹਿਮੀਅਤ ’ਤੇ ਕਰਵਾਇਆ ਵਿਸ਼ੇਸ਼ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।