16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਬਪ੍ਰੀਤ ਸਿੰਘ ਘਲੋੜੀ ਵਲੋਂ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ

ਸਨੌਰ, 15 ਸਤੰਬਰ (ਸੋਖਲ)- ਪੰਜਾਬ ਦੀ ਰਾਜਨੀਤੀ ਨਾਲ ਜੁੜੇ ਅਹਿਮ ਮਾਮਲਿਆਂ ਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਸਨੌਰ ਤੋਂ ਸੀਨੀਅਰ ਯੂਥ ਆਗੂ ਐਡ. ਸਰਬਪ੍ਰੀਤ ਸਿੰਘ ਘਲੋੜੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਸਰਬਪ੍ਰੀਤ ਸਿੰਘ ਘਲੋੜੀ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਬੁੱਕਾਂ ਦਿੰਦੇ ਹੋਏ। ਅਜੀਤ ਤਸਵੀਰ 16-09-2026
ਸਨੌਰ, 15 ਸਤੰਬਰ (ਸੋਖਲ)- ਪੰਜਾਬ ਦੀ ਰਾਜਨੀਤੀ ਨਾਲ ਜੁੜੇ ਅਹਿਮ ਮਾਮਲਿਆਂ ਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਸਨੌਰ ਤੋਂ ਸੀਨੀਅਰ ਯੂਥ ਆਗੂ ਐਡ. ਸਰਬਪ੍ਰੀਤ ਸਿੰਘ ਘਲੋੜੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਵਿਚਕਾਰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਯੂਥ ਕਾਂਗਰਸ ਦੀਆਂ ਸਰਗਰਮੀਆਂ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਹੋਇਆ। ਸਰਬਪ੍ਰੀਤ ਸਿੰਘ ਘਲੋੜੀ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ, ਪਾਰਟੀ ਦੀਆਂ ਨੀਤੀਆਂ ਤੇ ਲੋਕ ਮੁੱਦਿਆਂ ਨੂੰ ਲੈ ਕੇ ਵਰਕਰਾਂ ਦੀ ਭੂਮਿਕਾ ਵਧਾਉਣ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਦੇ ਮੰਚ ਤੱਕ ਪਹੁੰਚਾਉਣ ਲਈ ਯੂਥ ਕਾਂਗਰਸ ਵਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਮੁਲਾਕਾਤ ਨੂੰ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਤੇ ਸੰਗਠਨਾਤਮਕ ਮਾਮਲਿਆਂ ਨੂੰ ਲੈ ਕੇ ਵੀ ਚਰਚਾ ਹੋਣ ਦੀ ਜਾਣਕਾਰੀ ਮਿਲੀ ਹੈ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਨਗਰ ਕੌਂਸਲ ਸਮਾਣਾ ਵਿਖੇ ਮੀਟਿੰਗ ਅਗਲੀ ਖ਼ਬਰ ਪਾਵਰਕਾਮ ਦੀ ਲਾਪ੍ਰਵਾਹੀ ਕਾਰਨ ਬਿਜਲੀ ਸੰਕਟ ਵਧਿਆ, ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਉੱਚ ਪੱਧਰੀ ਜਾਂਚ- ਸਤਨਾਮ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।