17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ

ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ’ਚ ਲੱਗ ਰਹੇ ਬਿਜਲੀ ਦੇ ਕੱਟਾਂ ਦੇ ਰੋਸ ਵਜੋਂ ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ’ਚ ਐਸ. ਡੀ.

ਅਜੀਤ ਡੈਸਕ 17-09-2026
ਪਾਤੜਾਂ, 16 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ’ਚ ਲੱਗ ਰਹੇ ਬਿਜਲੀ ਦੇ ਕੱਟਾਂ ਦੇ ਰੋਸ ਵਜੋਂ ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ’ਚ ਐਸ. ਡੀ. ਐਮ. ਦਫ਼ਤਰ ਪਾਤੜਾਂ ਅੱਗੇ ਧਰਨਾ ਦਿੱਤਾ ਗਿਆ ਤੇ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਬਿਜਲੀ ਦੀ ਸਪਲਾਈ ਪੂਰੀ ਦਿੱਤੇ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ਧਰਨੇ ’ਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਬੀਰ ਦਾਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਤੇ ਵਪਾਰਕ ਅਦਾਰਿਆਂ ਤੋਂ ਇਲਾਵਾ ਕਿਸਾਨਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਾਲਾਤ ਇਹ ਹਨ ਕਿ 8 ਘੰਟਿਆਂ ਤੋਂ ਵੀ ਵੱਧ ਸਮੇਂ ਦੇ ਬਿਜਲੀ ਕੱਟ ਲਾਏ ਜਾ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਵਲੋਂ ਦੂਜੀਆਂ ਸਰਕਾਰਾਂ ਨੂੰ ਭੰਡਦਿਆਂ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਵਲੋਂ ਕੋਲੇ ਦੀ ਸਪਲਾਈ ਦੇ ਬਹਾਨੇ ਬਣਾਏ ਜਾਂਦੇ ਰਹੇ ਸਨ ਤੇ ਸਾਡੇ ਸਮੇਂ ਵਿਚ ਕੋਲੇ ਦੀ ਕੋਈ ਵੀ ਕਮੀ ਨਹੀਂ ਹੈ, ਪਰ ਇਸ ਸਰਕਾਰ ਵਲੋਂ ਬੋਲੇ ਜਾ ਰਹੇ ਝੂਠ ਦਾ ਹੁਣ ਪਰਦਾਫਾਸ਼ ਹੋ ਚੁੱਕਾ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਨੂੰ ਜਗਾਉਣ ਵਾਸਤੇ ਸਮੁੱਚੇ ਪੰਜਾਬ ਵਿਚ ਧਰਨੇ ਲਾਏ ਗਏ ਹਨ ਜੇਕਰ ਸਰਕਾਰ ਨੇ ਫਿਰ ਵੀ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਹੋਰ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਮੁੱਖ ਬੁਲਾਰੇ ਅਜੈਬ ਸਿੰਘ ਮੱਲ੍ਹੀ, ਬਚਿੱਤਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਬਚਨ ਸਿੰਘ ਮੌਲਵੀਵਾਲਾ ਸਾਬਕਾ ਚੇਅਰਮੈਨ, ਤੇਜਵੀਰ ਸਿੰਘ ਖਾਂਗ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਜੋਗਾ ਸਿੰਘ ਸਿੱਧੂ ਮੈਂਬਰ ਜਨਰਲ ਕੌਂਸਲ, ਨਿਧਾਨ ਸਿੰਘ ਜੈਖਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਹਾਦਰ ਸਿੰਘ ਘੱਗਾ, ਜਗਜੀਤ ਸਿੰਘ ਪ੍ਰਧਾਨ ਬੀਸੀ ਵਿੰਗ, ਮਨਜੀਤ ਸਿੰਘ ਬਾਵਾ ਸ਼ੇਰਗੜ੍ਹ ਆਗੂ ਯੂਥ ਅਕਾਲੀ ਦਲ, ਦਵਿੰਦਰ ਸਿੰਘ ਸਿੱਧੂ, ਜਗਦੇਵ ਸਿੰਘ, ਨਾਨਕ ਸਿੰਘ, ਗੁਰਮੇਲ ਸਿੰਘ ਪ੍ਰਧਾਨ ਐਸ.ਸੀ. ਵਿੰਗ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਡੀ. ਸੀ. ਨਾਲ ਅਧਿਆਪਕ ਜਥੇਬੰਦੀਆਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਛੱਜੂਭੱਟ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।