19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਆਪ’ ਨੇ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਸੈਮੀਨਾਰ ਕਰਵਾਇਆ

ਨਾਭਾ, 17 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਤੇ ਲਾਈਨਜ਼ ਕਲੱਬ ਵਿਖੇ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਐਸ. ਪੀ.

ਅਜੀਤ ਡੈਸਕ 18-09-2026
ਨਾਭਾ, 17 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਤੇ ਲਾਈਨਜ਼ ਕਲੱਬ ਵਿਖੇ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਐਸ. ਪੀ. ਪਟਿਆਲਾ ਅਸ਼ੋਕ ਕੁਮਾਰ, ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ, ਉਪ ਮੰਡਲ ਮੈਜਿਸਟ੍ਰੇਟ ਏ.ਪੀ. ਸਿੰਘ ਸੋਮਲ ਤੋਂ ਇਲਾਵਾ ਹਲਕੇ ਦੇ ਥਾਣਿਆਂ ਦੇ ਮੁਖੀ ਤੇ ਪੁਲਿਸ ਚੌਂਕੀਆਂ ਦੇ ਮੁਖੀ ਆਦਿ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ, ਵਲੰਟੀਅਰ ਤੋਂ ਇਲਾਵਾ ਵੱਡੀ ਗਿਣਤੀ ’ਚ ਹਲਕੇ ਦੀਆਂ ਪੰਚਾਇਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਦੇਵ ਮਾਨ ਵਲੋਂ ਸਹੁੰ ਚੁਕਵਾਈ ਗਈ ਕੀ ਹਲਕੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਨਸ਼ਾ ਨਹੀਂ ਵਿਕਣ ਦਿੱਤਾ ਜਾਵੇਗਾ ਤੇ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ। ਐਸ.ਪੀ. ਰਾਜਕੁਮਾਰ, ਉਪ ਮੰਡਲ ਮੈਜਿਸਟ੍ਰੇਟ ਏ.ਪੀ. ਸਿੰਘ ਸੋਮਲ ਅਤੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚਾ ਪ੍ਰਸ਼ਾਸਨ ਨਸ਼ੇ ਨੂੰ ਜੜੋ ਖਤਮ ਕਰਨ ਲਈ ਦਿਨ-ਰਾਤ ਇਕ ਕਰ ਰਿਹਾ ਜਿਸ ਕਰਕੇ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ। ਇਸ ਸਮਾਗਮ ਵਿਚ ਇੰਸਪੈਕਟਰ ਜਸਪ੍ਰੀਤ ਸਿੰਘ ਥਾਣਾ ਸਦਰ ਮੁਖੀ, ਇੰਸਪੈਕਟਰ ਅਮਨਦੀਪ ਸਿੰਘ ਬਰਾੜ ਕੋਤਵਾਲੀ ਮੁਖੀ, ਇੰਸਪੈਕਟਰ ਗੁਰਵਿੰਦਰ ਸਿੰਘ ਸੰਧੂ ਥਾਣਾ ਭਾਦਸੋਂ, ਐਸ.ਆਈ. ਚਮਕੌਰ ਸਿੰਘ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਚੇਅਰਮੈਨ ਗੁਰਦੀਪ ਸਿੰਘ ਟਿਵਾਣਾ, ਪ੍ਰਧਾਨ ਅਮਰੀਕ ਸਿੰਘ ਗਿੱਲ, ਹਰਪ੍ਰੀਤ ਸਿੰਘ ਪ੍ਰੀਤ ਵਾਈਸ ਪ੍ਰਧਾਨ ਨਗਰ ਕੌਂਸਲ, ਭੂਪਿੰਦਰ ਸਿੰਘ ਕੱਲਰ ਮਾਜਰੀ, ਮਨਪ੍ਰੀਤ ਸਿੰਘ ਧਾਰੋਕੀਂ ਪ੍ਰਧਾਨ ਟਰੱਕ ਯੂਨੀਅਨ, ਚੇਅਰਮੈਨ ਨਿਰਭੈ ਸਿੰਘ ਘੁੰਡਰ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ’ ’ਚ ਦੀਪ ਇੰਗਲਿਸ਼ ਮਾਡਲ ਸਕੂਲ ਸਨੌਰ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਨੌਰ ਵਾਸੀਆਂ ਨਾਲ ਰਿਸ਼ਤਾ ਹੋਰ ਮਜ਼ਬੂਤ ਕਰਨ ਦਾ ਸੰਕਲਪ- ਨਿਰਮਲ ਸਿੰਘ ਭੱਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।