20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਪਟਿਆਲਾ, 19 ਸਤੰਬਰ (ਅ. ਸ.

ਅਜੀਤ ਡੈਸਕ 20-09-2026
ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੇਠੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ 532ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ| ਇਸ ਸੰਬੰਧ ਵਿਚ ਅੱਜ ਦਰਬਾਰ ਬਾਬਾ ਸ੍ਰੀਚੰਦ ਨੇੜੇ ਮਾਈ ਦੀ ਸਰਾਂ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ| ਇਹ ਨਗਰ ਕੀਰਤਨ ਪਟਿਆਲਾ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਚੰਦ ਵਿਖੇ ਸਮਾਪਤ ਹੋਇਆ| ਇਹ ਨਗਰ ਕੀਰਤਨ ਵਿਚ ਗੁਰੂ ਦੀਆਂ ਲਾਡਲੀਆ ਫੌਜਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ| ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ| ਨਗਰ ਕੀਰਤਨ ਪੜ੍ਹਾਅ ਵੱਲ ਰਵਾਨਾ ਹੋਣ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕਰਮਬੀਰ ਸਿੰਘ ਬੇਦੀ ਨੇ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸ ਬਾਰੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕੱਲ੍ਹ 20 ਸਤੰਬਰ ਨੂੰ ਹੋਣ ਜਾ ਰਹੇ ਧਾਰਮਿਕ ਸਮਾਗਮਾਂ ਸੰਬੰਧੀ ਦਸਿਆ।
ਪਿਛਲੀ ਖ਼ਬਰ ‘ਆਪ’ ਵਲੋਂ ਰੱਖੜਾ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਹਲਕੇ ’ਚ ‘ਆਪ’ ਦਾ ਕੱਦ ਉੱਚਾ ਹੋਇਆ : ਵਿਕਰਮ ਮਣਕੂ ਅਗਲੀ ਖ਼ਬਰ 28 ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ –ਪਰਮਜੀਤ ਸਿੰਘ ਕੈਂਥ ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।