ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਬਚਾ ਰਹੀ ਹੈ ਕੀਮਤੀ ਜਾਨਾਂ– ਸੁਰਜੀਤ ਸਿੰਘ ਰੱਖੜਾ
ਪਟਿਆਲਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਚੁੱਕੇ ਇਤਿਹਾਸਕ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਦੌਰਾਨ ਤੁਰੰਤ ਮਦਦ ਪਹੁੰਚਾ ਕੇ ਕੀਮਤੀ ਜਾਨਾਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ ਕੁਝ ਮਿੰਟ ਜ਼ਖ਼ਮੀ ਵਿਅਕਤੀ ਲਈ ਬੇਹੱਦ ਮਹੱਤਵਪੂਰਨ ਹੁੰਦੇ ਹਨ ਅਤੇ ਸੜਕ ਸੁਰੱਖਿਆ ਫੋਰਸ ਦੀ ਤੁਰੰਤ ਪਹੁੰਚ, ਜ਼ਿੰਦਗੀ ਬਚਾਉਣ ਲਈ ਸਹਾਇਕ ਸਾਬਿਤ ਹੋ ਰਹੀ ਹੈ।
ਪਟਿਆਲਾ, 19 ਸਤੰਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਚੁੱਕੇ ਇਤਿਹਾਸਕ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਦੌਰਾਨ ਤੁਰੰਤ ਮਦਦ ਪਹੁੰਚਾ ਕੇ ਕੀਮਤੀ ਜਾਨਾਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ ਕੁਝ ਮਿੰਟ ਜ਼ਖ਼ਮੀ ਵਿਅਕਤੀ ਲਈ ਬੇਹੱਦ ਮਹੱਤਵਪੂਰਨ ਹੁੰਦੇ ਹਨ ਅਤੇ ਸੜਕ ਸੁਰੱਖਿਆ ਫੋਰਸ ਦੀ ਤੁਰੰਤ ਪਹੁੰਚ, ਜ਼ਿੰਦਗੀ ਬਚਾਉਣ ਲਈ ਸਹਾਇਕ ਸਾਬਿਤ ਹੋ ਰਹੀ ਹੈ। ਰੱਖੜਾ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿਚ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ ਵਿਚ 50 ਫ਼ੀਸਦ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦੇ ਜਵਾਨ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਲਈ ਵੀ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਰਫ਼ਤਾਰ ’ਤੇ ਕਾਬੂ ਰੱਖਣ ਅਤੇ ਸੜਕ ’ਤੇ ਹੋਰਨਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਰੱਖੜਾ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਦੀ ਕਾਰਗੁਜ਼ਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧਤਾ ਨੂੰ ਦੁਹਰਾਉਂਦੀ ਹੈ ਅਤੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਅਜਿਹੇ ਉਪਰਾਲੇ ਸਰਕਾਰ ਦੀ ਲੋਕ-ਹਿੱਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।