20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਧਿਆਪਕਾਂ ਨੂੰ ਗੈਰ-ਵਿੱਦਿਅਕ ਡਿਊਟੀਆਂ ਤੋਂ ਤੁਰੰਤ ਮੁਕਤ ਕਰੇ ਪੰਜਾਬ ਸਰਕਾਰ- ਕੁਲਵਿੰਦਰ ਸਿੰਘ ਅਰਨੋਂ

ਅਰਨੋਂ, 19 ਸਤੰਬਰ( ਦਰਸ਼ਨ ਸਿੰਘ ਪਰਮਾਰ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਲਗਾਤਾਰ ਗੈਰ-ਵਿਦਿਅਕ ਡਿਊਟੀਆਂ ਲਗਾਉਣ ਦੇ ਮਾਮਲੇ ’ਤੇ ਕੁਲਵਿੰਦਰ ਸਿੰਘ ਅਰਨੋਂ, ਕਾਂਗਰਸੀ ਆਗੂ ਹਲਕਾ ਸ਼ੁਤਰਾਣਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਤੁਰੰਤ ਅਜਿਹੀਆਂ ਡਿਊਟੀਆਂ ਤੋਂ ਮੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਕੂਲਾਂ ਵਿਚ ਸਤੰਬਰ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਇਸੇ ਦੌਰਾਨ ਅਧਿਆਪਕਾਂ ਦੀ ਵੱਡੀ ਗਿਣਤੀ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਰਗੇ ਗੈਰ-ਵਿਦਿਅਕ ਕੰਮਾਂ ਲਈ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 20-09-2026
ਅਰਨੋਂ, 19 ਸਤੰਬਰ( ਦਰਸ਼ਨ ਸਿੰਘ ਪਰਮਾਰ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਲਗਾਤਾਰ ਗੈਰ-ਵਿਦਿਅਕ ਡਿਊਟੀਆਂ ਲਗਾਉਣ ਦੇ ਮਾਮਲੇ ’ਤੇ ਕੁਲਵਿੰਦਰ ਸਿੰਘ ਅਰਨੋਂ, ਕਾਂਗਰਸੀ ਆਗੂ ਹਲਕਾ ਸ਼ੁਤਰਾਣਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਤੁਰੰਤ ਅਜਿਹੀਆਂ ਡਿਊਟੀਆਂ ਤੋਂ ਮੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਕੂਲਾਂ ਵਿਚ ਸਤੰਬਰ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਇਸੇ ਦੌਰਾਨ ਅਧਿਆਪਕਾਂ ਦੀ ਵੱਡੀ ਗਿਣਤੀ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਰਗੇ ਗੈਰ-ਵਿਦਿਅਕ ਕੰਮਾਂ ਲਈ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਧਿਆਪਕ ਪਹਿਲਾਂ ਹੀ ਬੀ. ਐਲ. ਓ., ਐਸ.ਆਈ.ਆਰ ਅਤੇ ਹੋਰ ਸਰਕਾਰੀ ਕੰਮਾਂ ’ਤੇ ਕਮ ਕਰ ਰਹੇ ਹਨ। ਅਜਿਹੀ ਸਥਿਤੀ ਵਿਚ ਅਧਿਆਪਕਾਂ ਨੂੰ ਕਲਾਸਰੂਮ ਤੋਂ ਬਾਹਰ ਲਿਜਾਣ ਦਾ ਸਿੱਧਾ ਪ੍ਰਭਾਵ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਪ੍ਰੀਖਿਆਵਾਂ ਦੀ ਤਿਆਰੀ ’ਤੇ ਪੈ ਸਕਦ ਹੈ ਕਿਉਂਕਿ ਅਧਿਆਪਕਾਂ ਦਾ ਮੁੱਖ ਕੰਮ ਬੱਚਿਆਂ ਨੂੰ ਪੜ੍ਹਾਉਣਾ ਹੈ। ਜੇਕਰ ਸਰਕਾਰ ਨੂੰ ਪ੍ਰਸ਼ਾਸਨਿਕ ਜਾਂ ਸਰਵੇਖਣ ਨਾਲ ਸੰਬੰਧਿਤ ਕੰਮ ਲਈ ਕਰਮਚਾਰੀਆਂ ਦੀ ਲੋੜ ਹੈ ਤਾਂ ਇਸ ਲਈ ਸੰਬੰਧਿਤ ਵਿਭਾਗਾਂ ਦੇ ਮੁਲਾਜ਼ਮਾਂ ਦੀ ਡਿਊਟੀਆਂ ਲਗਾਈਆਂ ਜਾਣ, ਨਾ ਕਿ ਸਕੂਲਾਂ ਦੇ ਅਧਿਆਪਕਾਂ ਨੂੰ ਕਲਾਸਰੂਮ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਅਧਿਆਪਕ ਜਥੇਬੰਦੀਆਂ ਵਲੋਂ ਇਸ ਮੁੱਦੇ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਅਧਿਆਪਕਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ’ਤੇ ਹੋਰ ਗੈਰ-ਵਿਦਿਅਕ ਜ਼ਿੰਮੇਵਾਰੀਆਂ ਪਾਉਣਾ ਸਿੱਖਿਆ ਪ੍ਰਣਾਲੀ ਲਈ ਠੀਕ ਨਹੀਂ ਹੈ ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸਤੰਬਰ ਦੀਆਂ ਪ੍ਰੀਖਿਆਵਾਂ ਦੌਰਾਨ ਅਧਿਆਪਕਾਂ ਦੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ ਸਮੇਤ ਸਾਰੀਆਂ ਗੈਰ-ਜ਼ਰੂਰੀ ਗੈਰ-ਵਿਦਿਅਕ ਡਿਊਟੀਆਂ ਤੁਰੰਤ ਵਾਪਸ ਲਈਆਂ ਜਾਣ, ਤਾਂ ਜੋ ਅਧਿਆਪਕ ਆਪਣਾ ਪੂਰਾ ਸਮਾਂ ਬੱਚਿਆਂ ਦੀ ਪੜ੍ਹਾਈ, ਪ੍ਰੀਖਿਆਵਾਂ ਅਤੇ ਸਿੱਖਿਆ ਦੇ ਕੰਮ ਨੂੰ ਦੇ ਸਕਣ।
ਪਿਛਲੀ ਖ਼ਬਰ ਕਿਸਾਨਾਂ ਨੇ ਝੋਨੇ ਦੀ ਤੁਰੰਤ ਖ਼ਰੀਦ ਤੇ ਪ੍ਰਬੰਧ ਕਰਨ ਲਈ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸਟੇਟ ਵੁਸ਼ੂ ਚੈਂਪੀਅਨਸ਼ਿਪ ’ਚ ਟੈਗੋਰ ਸਕੂਲ ਦੀ ਰੂਪ ਕਿਰਨ ਨੇ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।