ਅਧੂਰੀਆਂ ਡਿਗਰੀਆਂ ਪੂਰੀਆਂ ਕਰਨ ਲਈ ਮੁੜ ‘ਗੋਲਡਨ ਚਾਂਸ’ ਜਾਰੀ ਕਰੇ ਪੰਜਾਬੀ ਯੂਨੀਵਰਸਿਟੀ- ਮਿਸਲ ਸਤਲੁਜ
ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਅਜਿਹੇ ਪੁਰਾਣੇ ਵਿਦਿਆਰਥੀਆਂ ਨੂੰ ਆਪਣੀ ਅਧੂਰੀ ਡਿਗਰੀ ਜਾਂ ਕੋਰਸ ਪੂਰਾ ਕਰਨ ਲਈ ਇਸ ਸਾਲ ਮੁੜ ‘ਗੋਲਡਨ ਚਾਂਸ’ ਦੇਣ ਦੀ ਮੰਗ ਨੂੰ ਲੈ ਕੇ ਮਿਸਲ ਸਤਲੁਜ, ਇਕਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।
ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਅਜਿਹੇ ਪੁਰਾਣੇ ਵਿਦਿਆਰਥੀਆਂ ਨੂੰ ਆਪਣੀ ਅਧੂਰੀ ਡਿਗਰੀ ਜਾਂ ਕੋਰਸ ਪੂਰਾ ਕਰਨ ਲਈ ਇਸ ਸਾਲ ਮੁੜ ‘ਗੋਲਡਨ ਚਾਂਸ’ ਦੇਣ ਦੀ ਮੰਗ ਨੂੰ ਲੈ ਕੇ ਮਿਸਲ ਸਤਲੁਜ, ਇਕਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਮਿਸਲ ਸਤਲੁਜ ਦੇ ਆਗੂ ਗੁਰਸੰਗਤ ਸਿੰਘ ਟਿਵਾਣਾ ਨੇ ਕਿਹਾ ਕਿ ਪਿਛਲੇ ਸਮੇਂ ਪੰਜਾਬੀ ਯੂਨੀਵਰਸਿਟੀ ਵੱਲੋਂ ਪੁਰਾਣੇ ਵਿਦਿਆਰਥੀਆਂ ਨੂੰ ‘ਗੋਲਡਨ ਚਾਂਸ’ ਦਿੱਤਾ ਗਿਆ ਸੀ, ਜਿਸ ਰਾਹੀਂ ਅਜਿਹੇ ਵਿਦਿਆਰਥੀਆਂ ਨੂੰ ਆਪਣੀ ਅਧੂਰੀ ਪੜ੍ਹਾਈ ਪੂਰੀ ਕਰਕੇ ਡਿਗਰੀ ਹਾਸਲ ਕਰਨ ਦਾ ਮੌਕਾ ਮਿਲਿਆ, ਜੋ ਕਿਸੇ ਕਾਰਨ ਆਪਣਾ ਕੋਰਸ ਨਿਰਧਾਰਤ ਸਮੇਂ ਵਿਚ ਪੂਰਾ ਨਹੀਂ ਕਰ ਸਕੇ ਸਨ। ਇਸ ਮੌਕੇ ਨਾਲ ਕਈ ਵਿਦਿਆਰਥੀਆਂ ਦਾ ਭਵਿੱਖ ਸੰਵਰਨ ਵਿੱਚ ਮਦਦ ਮਿਲੇਗੀ। ਫ਼ਾਰਸ਼ਨ ਸਿੰਘ ਬਰਾੜ ਤੇ ਜਸਕਰਨ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਯੂਨੀਵਰਸਿਟੀ ਦੇ ਬਹੁਤ ਸਾਰੇ ਪੁਰਾਣੇ ਵਿਦਿਆਰਥੀਆਂ ਦੀ ਡਿਗਰੀ ਇੱਕ-ਦੋ ਵਿਸ਼ਿਆਂ, ਰੀ-ਅਪੀਅਰ, ਫੇਲ੍ਹ ਹੋਣ ਜਾਂ ਹੋਰ ਕਾਰਨਾਂ ਕਰਕੇ ਅਧੂਰੀ ਰਹਿ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਲ ਮੁੜ ਵਿਸ਼ੇਸ਼ ‘ਗੋਲਡਨ ਚਾਂਸ’ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਯੋਗ ਵਿਦਿਆਰਥੀਆਂ ਤੋਂ ਅਰਜ਼ੀਆਂ ਮੰਗ ਕੇ ਉਨ੍ਹਾਂ ਨੂੰ ਨਿਰਧਾਰਤ ਫੀਸ, ਸਮਾਂ-ਸੀਮਾ ਅਤੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਬਾਕੀ ਰਹਿੰਦੇ ਵਿਸ਼ਿਆਂ ਦੀ ਪ੍ਰੀਖਿਆ ਦੇਣ ਅਤੇ ਆਪਣੀ ਡਿਗਰੀ/ਕੋਰਸ ਪੂਰਾ ਕਰਨ ਦਾ ਮੌਕਾ ਦਿੱਤਾ ਜਾਵੇ।ਜਥੇਬੰਦੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਮੰਗ ’ਤੇ ਵਿਚਾਰ ਕਰਦਿਆਂ ਜਲਦ ਬਣਦੀ ਕਾਰਵਾਈ ਕਰੇਗਾ। ਇਸ ਮੌਕੇ ਪਰਦੀਪ ਸਿੰਘ, ਸੁਖਮਨ ਸਿੰਘ,ਚਰਨਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ, ਰੁਪਿੰਦਰ ਸਿੰਘ,ਹਰਮਨਦੀਪ ਸਿੰਘ, ਜਸ਼ਨ ਕਟਾਰੀਆਂ, ਸੰਗਤਵੀਰ ਸਿੰਘ, ਸਿਮਰਨ ਸਿੰਘ ਪ੍ਰੀਤ ਆਦਿ ਵੱਡੀ ਗਿਣਤੀ ਵਿਚ ਆਗੂ ਮੌਜੂਦ ਸਨ।