ਸੜਕ ਹਾਦਸਿਆਂ ’ਚ ਦੋ ਔਰਤਾਂ ਸਮੇਤ ਤਿੰਨ ਦੀ ਮੌਤ
ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਸ਼ਹਿਰ ’ਚ ਤਿੰਨ ਵੱਖ-ਵੱਖ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੀਆਂ ਦੁਖਦਾਈ ਘਟਨਾ ਵਾਪਰੀਆਂ ਹਨ। ਪਹਿਲੇ ਕੇਸ ’ਚ ਸੰਗਰੂਰ ਰੋਡ ’ਤੇ ਮਿਲਟਰੀ ਏਰੀਏ ਸਾਹਮਣੇ ਵਾਪਰੇ ਇਕ ਸੜਕ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।
ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੌੜ)- ਸ਼ਹਿਰ ’ਚ ਤਿੰਨ ਵੱਖ-ਵੱਖ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੀਆਂ ਦੁਖਦਾਈ ਘਟਨਾ ਵਾਪਰੀਆਂ ਹਨ। ਪਹਿਲੇ ਕੇਸ ’ਚ ਸੰਗਰੂਰ ਰੋਡ ’ਤੇ ਮਿਲਟਰੀ ਏਰੀਏ ਸਾਹਮਣੇ ਵਾਪਰੇ ਇਕ ਸੜਕ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਹਿਚਾਣ ਗੁਰਜੀਤ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਪ੍ਰਦੀਪ ਸਿੰਘ ਨੇ ਥਾਣਾ ਪਸਿਆਣਾ ’ਚ ਦਰਜ ਕਰਵਾਈ ਕਿ ਉਸ ਦੇ ਮਾਪੇ ਮੋਟਰਸਾਈਕਲ ’ਤੇ ਸਵੇਰੇ 9.30 ਵਜੇ ਦੇ ਕਰੀਬ ਮਿਲਟਰੀ ਏਰੀਆ ਦੇ ਗੇਟ ਲਾਗੇ ਜਾ ਰਹੇ ਸੀ। ਇਸ ਦੌਰਾਨ ਕਿਸੇ ਅਣਪਛਾਤੇ ਗੱਡੀ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦੇ ਪਿਤਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਉਸ ਦੀ ਮਾਤਾ ਦੇ ਵੀ ਕਾਫ਼ੀ ਸੱਟਾਂ ਲੱਗੀਆਂ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੀ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਜਿਹੇ ਹੀ ਇਕ ਹੋਰ ਕੇਸ ’ਚ ਅਵਤਾਰ ਸਿੰਘ ਨੇ ਥਾਣਾ ਸਦਰ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਆਟੋ ’ਚ ਸਵਾਰ ਹੋ ਕੇ ਪਿੰਡ ਮੁਰਾਦਾਪੁਰ ਕੋਲ ਜਾ ਰਹੀ ਸੀ। ਇਸ ਦੌਰਾਨ ਇਕ ਗੱਡੀ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਲੜਕੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ ਜਿਸ ਦੀ ਰਾਜਿੰਦਰਾ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕਾਂ ਦੀ ਪਹਿਚਾਣ ਰਾਜਬੀਰ ਕੌਰ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਤੀਜੇ ਕੇਸ ’ਚ ਭਾਦਸੋਂ ਰੋਡ ’ਤੇ ਇਕ ਔਰਤ ਨੂੰ ਗੱਡੀ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਪੀ. ਜੀ. ਆਈ. ’ਚ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਇਸ ਸੰਬੰਧੀ ਰਾਜਨ ਨੇ ਥਾਣਾ ਤਿ੍ਪੜੀ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਮਾਤਾ ਲਕਸ਼ਮੀ ਸਮੇਤ ਮੋਟਰਸਾਈਕਲ ’ਤੇ ਭਾਦਸੋਂ ਰੋਡ ਪਟਿਆਲਾ ਵਿਖੇ ਜਾ ਰਿਹਾ ਸੀ। ਇਸ ਦੌਰਾਨ ਇਕ ਗੱਡੀ ਚਾਲਕ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਉਸ ਦੇ ਮਾਤਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਤੇ ਉਸ ਦੇ ਸੱਟਾਂ ਲੱਗੀਆਂ। ਬਾਅਦ ’ਚ ਉਸ ਦੇ ਮਾਤਾ ਦੀ ਪੀ.ਜੀ.ਆਈ. ਇਲਾਜ ਦੌਰਾਨ ਮੌਤ ਹੋ ਗਈ, ਜਿਸ ਆਧਾਰ ’ਤੇ ਪੁਲਿਸ ਨੇ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।