ਪਿੰਡ ਮਲਕੋ ਵਿਖੇ ਕਾਂਗਰਸ ਦੀ ਇੱਕਤਰਤਾ ਹੋਈ
ਨਾਭਾ, 23 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ, ਜਿਸ ਤਹਿਤ ਅੱਜ ਕਾਂਗਰਸ ਪਾਰਟੀ ਵਲੋਂ ਹਲਕੇ ਦੇ ਪਿੰਡ ਮਲਕੋ ਸਥਿਤ ਸੋਨੀ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਅਹੁਦੇਦਾਰਾਂ ਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ ਜਿਸ ਕਰਕੇ ਉਹ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਨਾਭਾ, 23 ਸਤੰਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ, ਜਿਸ ਤਹਿਤ ਅੱਜ ਕਾਂਗਰਸ ਪਾਰਟੀ ਵਲੋਂ ਹਲਕੇ ਦੇ ਪਿੰਡ ਮਲਕੋ ਸਥਿਤ ਸੋਨੀ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਅਹੁਦੇਦਾਰਾਂ ਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ ਜਿਸ ਕਰਕੇ ਉਹ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਧਰਮ ਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਬਿਨਾਂ ਪੱਖਪਾਤ ਪੰਜਾਬ ਅੰਦਰ ਵਿਕਾਸ ਕਾਰਜ ਕਰਵਾਏ ਹਨ ਜਦੋਂ ਕਿ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਪੱਖਪਾਤ ਕੀਤਾ ਹੈ। ਇਸ ਮੌਕੇ ਕਾਂਗਰਸੀ ਆਗੂ ਤੇ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਵਰਨ ਸਿੰਘ, ਇੰਦਰਜੀਤ ਸਿੰਘ ਚੀਕੂ ਬਲਾਕ ਸੰਮਤੀ ਮੈਂਬਰ, ਵਿਵੇਕ ਸਿੰਗਲਾ ਸਹਿਰੀ ਬਲਾਕ ਪ੍ਰਧਾਨ, ਚਰਨਜੀਤ ਬਾਤਿਸ਼, ਗੁਰਪ੍ਰੀਤ ਸਿੰਘ ਸਾਧੋਹੇੜੀ, ਰੂਪ ਸਰਪੰਚ, ਅਵਤਾਰ ਸਿੰਘ ਮਲਕੋ, ਬਿਕਰ ਸਿੰਘ ਤੇ ਹੋਰ ਹਾਜ਼ਰ ਸਨ।