26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਖਾਲਸਾ ਕਾਲਜ ਦੇ ਤਿੰਨ ਵਿਦਿਆਰਥੀਆਂ ਨੇ ਯੂ.ਜੀ.ਸੀ.-ਨੈੱਟ ਪ੍ਰੀਖਿਆ ’ਚ ਮਾਰੀ ਬਾਜ਼ੀ

ਪਟਿਆਲਾ, 25 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ ਪਟਿਆਲਾ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਯੂ. ਜੀ.

ਅਜੀਤ ਡੈਸਕ 26-09-2026
ਪਟਿਆਲਾ, 25 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ ਪਟਿਆਲਾ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਯੂ.ਜੀ.ਸੀ.-ਨੈੱਟ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸਹਾਇਕ ਪ੍ਰੋਫੈਸਰ ਦੀ ਯੋਗਤਾ ਹਾਸਲ ਕਰਨ ਦੇ ਨਾਲ-ਨਾਲ ਪੀ.ਐੱਚ.ਡੀ. ਵਿਚ ਦਾਖ਼ਲੇ ਲਈ ਵੀ ਆਪਣੀ ਯੋਗਤਾ ਪੱਕੀ ਕੀਤੀ ਹੈ। ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਊਭਾ ਨੇ ਦੱਸਿਆ ਕਿ ਅੰਗਰੇਜ਼ੀ ਵਿਸ਼ੇ ਵਿਚ ਸਰੂਪ ਸਰਾਓ ਨੇ 300 ਵਿਚੋਂ 227 ਅੰਕ ਪ੍ਰਾਪਤ ਕਰਕੇ 75.67 ਫ਼ੀਸਦੀ ਅੰਕ ਹਾਸਲ ਕੀਤੇ। ਪੰਜਾਬੀ ਵਿਸ਼ੇ ਵਿਚ ਹਰਮਨਜੋਤ ਸਿੰਘ ਨੇ 212 ਅੰਕ ਪ੍ਰਾਪਤ ਕਰਕੇ 77.45 ਫ਼ੀਸਦੀ ਅੰਕ ਹਾਸਲ ਕੀਤੇ, ਜਦਕਿ ਕਾਮਰਸ ਵਿਸ਼ੇ ਵਿਚ ਅਰਸ਼ਨੂਰ ਕੌਰ ਨੇ 210 ਅੰਕ ਪ੍ਰਾਪਤ ਕਰਕੇ 76.92 ਫ਼ੀਸਦੀ ਅੰਕ ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਊਭਾ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਕਾਲਜ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਵੱਲੋਂ ਦਿੱਤੀ ਯੋਗ ਅਗਵਾਈ ਅਤੇ ਨਿਰੰਤਰ ਮਾਰਗਦਰਸ਼ਨ ਸਦਕਾ ਇਹ ਸਫਲਤਾ ਸੰਭਵ ਹੋਈ ਹੈ। ਉਨ੍ਹਾਂ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਹਨਤ ਕਰਨ ਵਾਸਤੇ ਪ੍ਰੇਰਿਤ ਕਰਦੀਆਂ ਹਨ। ਕਾਲਜ ਵੱਲੋਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਲੀਲਾ ਭਵਨ, ਤ੍ਰਿਪੜੀ ਤੇ ਫੋਕਲ ਪੁਆਇੰਟ ’ਚ ਵ... ਅਗਲੀ ਖ਼ਬਰ ਸੜਕ ’ਤੇ ਪਏ ਟੋਏ ’ਚ ਡਿੱਗਣ ਕਾਰਨ ਆਟੋ ਪਲਟਿਆ, ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।