26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੇਅਦਬੀਆਂ ਕਰਨ ਵਾਲਿਆਂ ਨੂੰ ਫੜ ਕੇ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ- ਪ੍ਰੋ. ਬਡੂੰਗਰ

ਪਟਿਆਲਾ, 25 ਸਤੰਬਰ (ਅ. ਸ.

ਅਜੀਤ ਡੈਸਕ 26-09-2026
ਪਟਿਆਲਾ, 25 ਸਤੰਬਰ (ਅ.ਸ. ਆਹਲੂਵਾਲੀਆ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਵਿਖੇ ਵਾਪਰੀਆਂ ਦੋ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਕਰਕੇ ਸਰਕਾਰ ਉਨ੍ਹਾਂ ਨੂੰ ਸਖਤ ਸਜ਼ਾ ਦੇਵੇ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਾਜ ਅੰਦਰ ਵਾਰ ਵਾਰ ਬੇਅਦਬੀਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਸਿੱਖ ਮਨਾਂ ਅੰਦਰ ਵੱਡਾ ਰੋਸ ਪੈਦਾ ਹੋ ਰਿਹਾ ਹੈ ਕਿ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੀਆਂ ਸਾਜਿਸ਼ਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੇਅਦਬੀਆਂ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਵੀ ਲਿਆਂਦਾ ਗਿਆ, ਪ੍ਰੰਤੂ ਅੱਜ ਵੀ ਬਿਨਾਂ ਕਿਸੇ ਡਰ ਭੈਅ ਤੋਂ ਸ਼ਰਾਰਤੀ ਅਨਸਰ ਮਾੜੇ ਮਨਸੂਬੇ ਰੱਖ ਕੇ ਬੇਅਦਬੀਆਂ ਕਰ ਰਹੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਅੰਦਰ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਪਿੱਛੇ ਕਿਹੜੇ ਲੋਕ ਹਨ, ਕਿਹੜੀਆਂ ਤਾਕਤਾਂ ਹਨ ਅਤੇ ਸਾਜਿਸ਼ਾਂ ਰਚਣ ਵਾਲੇ ਲੋਕ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ। ਪ੍ਰੋ. ਬਡੂੰਗਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ ਕਿ ਗੁਟਕਾ ਸਾਹਿਬ ਦੇ ਅੰਗ ਖੰਡਤ ਕਰਨ ਵਾਲੇ ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰੀ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਦੇ ਹੈੱਡ ਮਾਸਟਰ ਡਾਕਟਰ ਡੀ.ਸੀ ਸ਼ਰਮਾ ਸਨਮਾਨ ਪ੍ਰਾਪਤ ਕਰਦੇ ਹੋਏ। ਅਗਲੀ ਖ਼ਬਰ ਬਾਦਸ਼ਾਹਪੁਰ ’ਚ ‘ਲਾਈਫ਼ ਕੇਅਰ ਫਾਉਡੇਸ਼ਨ’ ਨੇ ਖੋਲ੍ਹੀ ਲੈਬਰੋਟਰੀ ਸਤੀਸ਼ ਕੁਮਾਰ ਐਨ.ਜੀ.ਓ. ਵਾਲਿਆਂ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।