26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਸ਼ਾ ਮੁਕਤ ਯਾਤਰਾ ਪੰਜਾਬ ’ਚੋਂ ਨਸ਼ੇ ਦੇ ਖਾਤਮੇ ਦੀ ਨੀਂਹ ਰੱਖੇਗੀ-ਹਰਪਾਲਪੁਰ

ਸਨੌਰ, 25 ਸਤੰਬਰ (ਸੋਖਲ)-ਪੰਜਾਬ ਭਾਜਪਾ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਯਾਤਰਾ’ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਵਲੋਂ ਆਪ-ਮੁਹਾਰੇ ਮਿਲ ਰਿਹਾ ਸਮਰਥਨ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਦੀ ਨੀਂਹ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ।

ਅਜੀਤ ਡੈਸਕ 26-09-2026
ਸਨੌਰ, 25 ਸਤੰਬਰ (ਸੋਖਲ)-ਪੰਜਾਬ ਭਾਜਪਾ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਯਾਤਰਾ’ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਵਲੋਂ ਆਪ-ਮੁਹਾਰੇ ਮਿਲ ਰਿਹਾ ਸਮਰਥਨ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਦੀ ਨੀਂਹ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਹ ਪ੍ਰਗਟਾਵਾ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਨਸ਼ਾ ਮੁਕਤ ਯਾਤਰਾ ਦੇ ਸਬੰਧ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਹਰਪਾਲਪੁਰ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਲੋਕਾਂ ਤੋਂ ਸਮਰਥਨ ਹਾਸਲ ਕੀਤਾ ਅਤੇ ਸਰਕਾਰਾਂ ਬਣਾਈਆਂ, ਪਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਸ਼ੇ ਦੀ ਸਮੱਸਿਆ ਖ਼ਤਮ ਨਹੀਂ ਹੋ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ੇ ਨੇ ਪੰਜਾਬ ਵਿੱਚ ਆਪਣੀਆਂ ਜੜ੍ਹਾਂ ਹੋਰ ਮਜ਼ਬੂਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਲੋਕਾਂ ਵਿੱਚ ਵੀ ਇਹ ਭਰੋਸਾ ਬਣਿਆ ਹੋਇਆ ਹੈ ਕਿ ਭਾਜਪਾ ਵੱਲੋਂ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦਿੱਤਾ ਜਾਂਦਾ ਹੈ। ਹਰਪਾਲਪੁਰ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਦਾ ਮੁੱਦਾ ਸਿਰਫ਼ ਚੋਣੀ ਸਟੰਟ ਨਹੀਂ ਹੈ, ਸਗੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਗੰਭੀਰ ਯਤਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਸ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲੜਨੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਵਜੋਂ ਜਾਣਿਆ ਜਾਂਦਾ ਹੈ ਅਤੇ ਪੰਜਾਬ ਦੀ ਤਰੱਕੀ ਤੇ ਸੁਰੱਖਿਆ ਦੇਸ਼ ਦੀ ਤਰੱਕੀ ਨਾਲ ਜੁੜੀ ਹੋਈ ਹੈ। ਹਰਪਾਲਪੁਰ ਨੇ ਕਿਹਾ ਕਿ ਦੇਸ਼ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਭਾਜਪਾ ’ਤੇ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਹਰ ਸੰਭਵ ਯਤਨ ਕਰੇਗੀ ਅਤੇ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਹਲਕਾ ਘਨੌਰ ’ਚ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਕੋਆਰਡੀਨੇਟਰ ਭੁਪਿੰਦਰ ਸਿੰਘ ਸ਼ੇਖੂਪੁਰ ਮਜ਼ਬੂਤ ਚਿਹਰੇ ਵਜੋਂ ਉੱਭ... ਅਗਲੀ ਖ਼ਬਰ ਰਾਕੇਸ਼ ਗੁਪਤਾ ਦੀ ਅਗਵਾਈ ’ਚ ਵਪਾਰੀਆਂ ਦਾ ਵਫ਼ਦ ਨਿਗਮ ਕਮਿਸ਼ਨਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।