28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਡਕਾਲਾ, 27 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਐੱਸ. ਐੱਸ.

ਅਜੀਤ ਡੈਸਕ 28-09-2026
ਡਕਾਲਾ, 27 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਐੱਸ. ਐੱਸ. ਪੀ. ਪਟਿਆਲਾ ਹਰਮਨਜੀਤ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਪਸਿਆਣਾ ਅਧੀਨ ਪੁਲਿਸ ਚੌਕੀ ਡਕਾਲਾ ਵਲੋਂ ਡਕਾਲਾ-ਦੁੱਧੜ ਰੋਡ ’ਤੇ ਕਾਰਵਾਈ ਕਰਦਿਆਂ 22 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਡਕਾਲਾ ਦੇ ਇੰਚਾਰਜ ਗੁਰਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਲਾਜ਼ਮ ਡਕਾਲਾ-ਦੁੱਧੜ ਰੋਡ ’ਤੇ ਚੌਂਕ ਸਹੇਲ ਬਹਾਦਰ, ਦੁੱਧਨ ਮੋੜ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਦੁੱਧੜ ਵਲੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਆਪਣੀ ਲੋਅਰ ਦੀ ਖੱਬੀ ਜੇਬ ਵਿਚੋਂ ਇਕ ਚਿੱਟੇ ਰੰਗ ਦਾ ਪਾਰਦਰਸ਼ੀ ਮੋਮੀ ਲਿਫਾਫਾ ਜ਼ਮੀਨ ’ਤੇ ਸੁੱਟ ਕੇ ਪਿੱਛੇ ਮੁੜਨ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਕਾਬੂ ਕੀਤੇ ਨੌਜਵਾਨ ਦੀ ਪਛਾਣ ਸਰਫਰਾਜ ਉਰਫ ਰਾਜ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਮੈਣ, ਥਾਣਾ ਪਸਿਆਣਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਨੌਜਵਾਨ ਵਲੋਂ ਜ਼ਮੀਨ ’ਤੇ ਸੁੱਟੇ ਗਏ ਲਿਫਾਫੇ ਦੀ ਜਾਂਚ ਕਰਨ ’ਤੇ ਉਸ ਵਿਚੋਂ ਭੂਰੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਿਸ ਵਲੋਂ ਬਰਾਮਦ ਪਦਾਰਥ ਦਾ ਵਜ਼ਨ ਕਰਨ ’ਤੇ 22 ਗ੍ਰਾਮ ਹੋਇਆ। ਥਾਣਾ ਪਸਿਆਣਾ ਪੁਲਿਸ ਨੇ ਸਰਫਰਾਜ ਉਰਫ ਰਾਜ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜਲਦੀ ਹੀ ਹੋਵੇਗਾ ਕਾਂਗਰਸ ਬੀ. ਸੀ. ਵਿੰਗ ਦਾ ਹਲਕੇ ’ਚ ਵਿਸਤਾਰ- ਕੁਲਵੰਤ ਸਿੰਘ ਸਿਆਣ ਅਗਲੀ ਖ਼ਬਰ ਡਾ. ਸਿਮਰਨਜੀਤ ਸਿੰਘ ਦੀ ਸੰਪਾਦਿਤ ਪੁਸਤਕ ‘ਸੁਖਵਿੰਦਰ ਸੁੱਖੀ ਕਾਵਿ’ ’ਤੇ ਹੋਈ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।