28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੰਜਾਬ ਨੂੰ ‘ਕੇਜਰੀਵਾਲ ਐਂਡ ਕੰਪਨੀ’ ਤੋਂ ਮੁਕਤੀ ਲਈ ‘ਤੱਕੜੀ’ ਦੀ ਸਰਕਾਰ ਬਣਾਓ- ਹਰਸਿਮਰਤ ਕੌਰ ਬਾਦਲ

ਸਮਾਣਾ, 27 ਸਤੰਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਵਿਚ ਸਮਾਣਾ ਵਿਖੇ ਪਾਰਟੀ ਦੀ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਤੇ ਪੰਜਾਬ ਦੇ ਮੰਤਰੀਆਂ ਦੀਆਂ ਕੋਠੀਆਂ ਵਿਚ ‘ਰਾਜ ਤੋਂ ਬਾਹਰਲੇ ਲੋਕਾਂ’ ਦੇ ਨਿਵਾਸ ਦੇ ਮੁੱਦੇ ’ਤੇ ਪੰਜਾਬ ਸਰਕਾਰ ’ਤੇ ਸਖ਼ਤ ਹਮਲੇ ਕੀਤੇ ਹਨ। ਉਨ੍ਹਾਂ ਰੈਲੀ ਵਿਚ ਹਾਜ਼ਰ ਔਰਤਾਂ ਤੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਵਿਚੋਂ ‘ਕੇਜਰੀਵਾਲ ਐਂਡ ਕੰਪਨੀ ਦੀ ਲੁੱਟ-ਖਸੁੱਟ ਤੇ ਨਸ਼ਿਆਂ ਦੇ ਖ਼ਾਤਮੇ ਲਈ ‘ਤੱਕੜੀ’ ਦੀ ਸਰਕਾਰ ਬਣਾਈ ਜਾਵੇ।

ਅਜੀਤ ਡੈਸਕ 28-09-2026
ਸਮਾਣਾ, 27 ਸਤੰਬਰ (ਸਾਹਿਬ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਵਿਚ ਸਮਾਣਾ ਵਿਖੇ ਪਾਰਟੀ ਦੀ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਤੇ ਪੰਜਾਬ ਦੇ ਮੰਤਰੀਆਂ ਦੀਆਂ ਕੋਠੀਆਂ ਵਿਚ ‘ਰਾਜ ਤੋਂ ਬਾਹਰਲੇ ਲੋਕਾਂ’ ਦੇ ਨਿਵਾਸ ਦੇ ਮੁੱਦੇ ’ਤੇ ਪੰਜਾਬ ਸਰਕਾਰ ’ਤੇ ਸਖ਼ਤ ਹਮਲੇ ਕੀਤੇ ਹਨ। ਉਨ੍ਹਾਂ ਰੈਲੀ ਵਿਚ ਹਾਜ਼ਰ ਔਰਤਾਂ ਤੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਵਿਚੋਂ ‘ਕੇਜਰੀਵਾਲ ਐਂਡ ਕੰਪਨੀ ਦੀ ਲੁੱਟ-ਖਸੁੱਟ ਤੇ ਨਸ਼ਿਆਂ ਦੇ ਖ਼ਾਤਮੇ ਲਈ ‘ਤੱਕੜੀ’ ਦੀ ਸਰਕਾਰ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਰੋਜ਼ਾਨਾ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤੇ ਪੰਜਾਬ ਦਾ ਕੋਈ ਪਿੰਡ ਜਾਂ ਸ਼ਹਿਰ ਨਸ਼ਿਆਂ ਤੋਂ ਮੁਕਤ ਨਹੀਂ ਹੈ, ਪਰ ਪੰਜਾਬ ਦਾ ‘ਗੁਰੂ ਦੋਖੀ ਤੇ ਨਸ਼ੇੜੀ’ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਨਸ਼ੇ ਦੀ ਤਸਕਰੀ ਵਿਚ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਚੁੱਕਾ ਹੈ, ਜਿੱਥੇ ਨਸ਼ਿਆਂ ਕਾਰਨ ਮੌਤਾਂ ਹੋ ਰਹੀਆਂ ਹਨ ਅਤੇ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ। ਨਸ਼ਿਆਂ ਦੇ ਖ਼ਾਤਮੇ ਦਾ ਵਾਅਦਾ ਕਰਕੇ ਸੱਤਾ ਵਿਚ ਆਈ ‘ਆਪ’ ਨੇ ਇਕ ਵੀ ਮਗਰਮੱਛ ਕਾਬੂ ਨਹੀਂ ਕੀਤਾ। ਇਸ ਤੋਂ ਵੱਧ ਸ਼ਰਮ ਵਾਲੀ ਗੱਲ ਇਹ ਹੈ ਕਿ ‘ਆਪ’ ਦੇ ਸਰਪੰਚ, ਵਰਕਰ, ਆਗੂ ਅਤੇ ਅਫ਼ਸਰ ਨਸ਼ਿਆਂ ਵਿਚ ਫੜੇ ਜਾ ਰਹੇ ਹਨ। ਉਨ੍ਹਾਂ ਔਰਤਾਂ ਨਾਲ ਵੱਡੇ ਵਾਅਦਿਆਂ ਦੀ ਝੜੀ ਲਗਾਉਂਦਿਆਂ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਸ਼ਗਨ ਸਕੀਮ ਇਕ ਲੱਖ ਰੁਪਏ, ਬੁਢਾਪਾ ਪੈਨਸ਼ਨ 3100 ਰੁਪਏ ਕਰਨ ਦੇ ਨਾਲ-ਨਾਲ ਔਰਤਾਂ ਨੂੰ ਉਨ੍ਹਾਂ ਦੇ ਪੈਰਾਂ ’ਤੇ ਖੜ੍ਹੇ ਕਰਨ ਲਈ ਹਰ ਪਿੰਡ ਵਿਚ ਨੰਨ੍ਹੀ ਛਾਂ ਸਿਲਾਈ ਕੇਂਦਰ ਖੋਲ੍ਹੇ ਜਾਣਗੇ। ਗ਼ਰੀਬ ਲੋਕਾਂ ਨੂੰ 10 ਲੱਖ ਰੁਪਏ ਦੇ ਬਿਨਾਂ ਵਿਆਜ ਕਰਜ਼ੇ ਦਿੱਤੇ ਜਾਣਗੇ। ਇਸ ਮੌਕੇ ਨਿਸ਼ਾਨ ਸਿੰਘ ਸੰਧੂ, ਗੋਪਾਲ ਸ਼ਰਮਾ, ਹੀਰਾ ਸਿੰਘ ਕੋਮਲ, ਗੁਰਸੇਵ ਸਿੰਘ ਕੁਲਬੁਰਛਾਂ, ਜਗਤਾਰ ਸਿੰਘ ਕੁਲਬੁਰਛਾਂ, ਮਲਕੀਤ ਸਿੰਘ ਚੀਮਾ ਤੇ ਅਜੈਬ ਸਿੰਘ ਮਲ੍ਹੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਤੀਰਥ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ਉਪ ਵੈਦਾਂ ਦੀਆਂ ਅਸਾਮੀਆਂ ਨਾ ਕੱਢੇ ਜਾਣ ’ਤੇ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।