30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਿਕਰਮਜੀਤ ਇੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਸਨੌਰ ’ਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਭਰਵਾਂ ਸਵਾਗਤ

ਸਨੌਰ/ਦੇਵੀਗੜ੍ਹ, 29 ਸਤੰਬਰ (ਮੋਹਨ ਸਿੰਘ ਭੱਟੀ, ਰਾਜਿੰਦਰ ਸਿੰਘ ਮੌਜੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਹਲਕਾ ਸਨੌਰ ਵਿਚ ਭਾਜਪਾ ਦੇ ਹਲਕਾ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਾਹਲ ਦੀ ਅਗਵਾਈ ਹੇਠ ‘‘ਭਾਜਪਾ ਦਾ ਨਾਅਰਾ ‘‘ਨਸ਼ਾ ਮੁਕਾਉਣਾ ਸਾਰਾ!’’ ਦੇ ਨਾਅਰਿਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 30-09-2026
ਸਨੌਰ/ਦੇਵੀਗੜ੍ਹ, 29 ਸਤੰਬਰ (ਮੋਹਨ ਸਿੰਘ ਭੱਟੀ, ਰਾਜਿੰਦਰ ਸਿੰਘ ਮੌਜੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਹਲਕਾ ਸਨੌਰ ਵਿਚ ਭਾਜਪਾ ਦੇ ਹਲਕਾ ਇੰਚਾਰਜ ਬਿਕਰਮਜੀਤ ਇੰਦਰ ਸਿੰਘ ਚਾਹਲ ਦੀ ਅਗਵਾਈ ਹੇਠ ‘‘ਭਾਜਪਾ ਦਾ ਨਾਅਰਾ ‘‘ਨਸ਼ਾ ਮੁਕਾਉਣਾ ਸਾਰਾ!’’ ਦੇ ਨਾਅਰਿਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਨੌਰ ਹਲਕੇ ਦੇ ਵੱਖ-ਵੱਖ ਮੰਡਲਾਂ ਤੋਂ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪੰਜਾਬ ਵਿਚ 4,000 ਕਿੱਲੋਮੀਟਰ ਤੋਂ ਵੱਧ ਦਾ ਸਫ਼ਰ ਤੈਅ ਕਰ ਚੁੱਕੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨੂੰ ਮਹੱਤਵਪੂਰਨ ਦੱਸਿਆ। ਬਿਕਰਮਜੀਤ ਇੰਦਰ ਸਿੰਘ ਚਾਹਲ ਨੇ ਕਿਹਾ ਕਿ ਸਨੌਰ ਦੀ ਇਤਿਹਾਸਕ ਧਰਤੀ ’ਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਵਾਗਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ‘‘ਭਾਜਪਾ ਦਾ ਨਾਅਰਾ-ਨਸ਼ਾ ਮੁਕਾਉਣਾ ਸਾਰਾ!’’ ਦੇ ਸੰਕਲਪ ਨਾਲ ਚਲਾਈ ਜਾ ਰਹੀ ਇਹ ਮੁਹਿੰਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਸਾਂਝਾ ਉਪਰਾਲਾ ਹੈ। ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਨੇ ਕਿਹਾ ਕਿ ਸਨੌਰ ਹਲਕੇ ਵਿਚ ‘ਨਸ਼ਾ ਮੁਕਤ ਪੰਜਾਬ’ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਸਰਗਰਮੀ ਨਾਲ ਕੰਮ ਕਰ ਰਹੇ ਹਨ ਅਤੇ ਇਸ ਮੁਹਿੰਮ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਸਾਬਕਾ ਮੰਤਰੀ, ਸੁਰੇਸ਼ ਕਸ਼ਯਪ ਮੈਂਬਰ ਰਾਜ ਸਭਾ, ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ, ਅਨਿਲ ਸਰੀਨ ਜਨਰਲ ਸਕੱਤਰ ਭਾਜਪਾ ਪੰਜਾਬ, ਬੀਬਾ ਜੈਇੰਦਰ ਕੌਰ ਪ੍ਰਧਾਨ ਮਹਿਲਾ ਮੋਰਚਾ ਪੰਜਾਬ ਭਾਜਪਾ, ਦਿਆਲ ਸਿੰਘ ਸੋਢੀ, ਭਾਜਪਾ ਪੰਜਾਬ ਅਤੇ ਜਸਪਾਲ ਸਿੰਘ ਗਗਰੌਲੀ, ਜ਼ਿਲ੍ਹਾ ਪ੍ਰਧਾਨ ਭਾਜਪਾ ਪਟਿਆਲਾ ਨਾਰਥ, ਹਰਜੋਤ ਸਿੰਘ ਹਲਕਾ ਸਨੌਰ ਯੂਥ ਪ੍ਰਭਾਰੀ ਸਮੇਤ ਪਾਰਟੀ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਹਰਮੀਤ ਸਿੰਘ ਠੁਕਰਾਲ, ਜ਼ਿਲ੍ਹਾ ਸਕੱਤਰ ਸੰਦੀਪ ਸ਼ਰਮਾ, ਦਫ਼ਤਰ ਇੰਚਾਰਜ ਵਰਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਮੇਸ਼ ਲਾਂਬਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਨੰਦਾ ਸਮੇਤ ਸਮੁੱਚੀ ਜ਼ਿਲ੍ਹਾ ਟੀਮ ਅਤੇ ਸਨੌਰ ਹਲਕੇ ਦੇ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸਨੌਰ ਮੰਡਲ ਦੇ ਪ੍ਰਧਾਨ ਤੀਰਥ ਸਿੰਘ, ਦੇਵੀਗੜ੍ਹ ਮੰਡਲ ਦੇ ਪ੍ਰਧਾਨ ਨਿਰਮਲ ਜ਼ੁਲਕਾਂ, ਬਹਾਦਰਗੜ੍ਹ ਮੰਡਲ ਦੇ ਪ੍ਰਧਾਨ ਰਾਜਿੰਦਰ ਸ਼ਰਮਾ, ਭਾਂਖੜ ਮੰਡਲ ਦੇ ਪ੍ਰਧਾਨ ਜੱਸੀ ਗੁੱਜਰ, ਬਲਬੇੜਾ ਮੰਡਲ ਦੇ ਪ੍ਰਧਾਨ ਅਸ਼ੋਕ ਸ਼ਰਮਾ, ਘੜਾਮ ਮੰਡਲ ਦੇ ਪ੍ਰਧਾਨ ਜਸਵਿੰਦਰ ਕੁਮਾਰ ਸ਼ਰਮਾ ਅਤੇ ਦੌਣਕਲਾਂ ਮੰਡਲ ਦੇ ਪ੍ਰਧਾਨ ਐਡ. ਅਨਮੋਲ ਬੈਂਸ ਸਮੇਤ ਸਮੂਹ ਮੰਡਲ ਪ੍ਰਧਾਨਾਂ ਅਤੇ ਉਨ੍ਹਾਂ ਦੀਆਂ ਟੀਮਾਂ ਨੇ ਵੀ ਹਾਜ਼ਰੀ ਭਰੀ।
ਪਿਛਲੀ ਖ਼ਬਰ ਵਿਦੇਸ਼ਾਂ ਤੇ ਜੇਲ੍ਹਾਂ ’ਚ ਬੈਠੇ ਅਪਰਾਧੀਆਂ ਨਾਲ ਮਿਲ ਕੇ ਅਸਲ੍ਹਾ ਸਪਲਾਈ ਕਰਨ ਵਾਲਾ ਸਾਬਕਾ ਫੌਜੀ ਗ੍ਰਿਫ਼ਤਾਰ ਅਗਲੀ ਖ਼ਬਰ ਸਾਨੂੰ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰੂ ਘਰ ਨਾਲ ਜੋੜਨਾ ਚਾਹੀਦਾ ਹੈ- ਕੁਲਵਿੰਦਰ ਸਿੰਘ ਦਾਨੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।