30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਾਨ ਸਰਕਾਰ ਦੇ ਰਹੀ ਹੈ ਦੇਸ਼ ਦੀਆਂ ਮਜ਼ਬੂਤ ਸਿਹਤ ਸੇਵਾਵਾਂ- ਸੁਰਜੀਤ ਸਿੰਘ ਰੱਖੜਾ

ਸਮਾਣਾ, 29 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬਾ ਵਾਸੀਆਂ ਨੂੰ ਦੇਸ਼ ਦੀਆਂ ਸਭ ਤੋਂ ਮਜ਼ਬੂਤ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 30-09-2026
ਸਮਾਣਾ, 29 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬਾ ਵਾਸੀਆਂ ਨੂੰ ਦੇਸ਼ ਦੀਆਂ ਸਭ ਤੋਂ ਮਜ਼ਬੂਤ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਹਰ ਸੂਬਾ ਵਾਸੀ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲਾ ਸਿਹਤ ਕਾਰਡ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਵਿਅਕਤੀ ਪੈਸੇ ਦੀ ਘਾਟ ਕਾਰਨ ਆਪਣੇ ਇਲਾਜ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਹ ਯੋਜਨਾ ਆਮ ਲੋਕਾਂ ਦੀ ਸਿਹਤ ਸੁਰੱਖਿਆ ਵੱਲ ਇਕ ਇਤਿਹਾਸਿਕ ਕਦਮ ਹੈ। ਸ. ਰੱਖੜਾ ਨੇ ਦੱਸਿਆ ਕਿ ਇਸ ਕੈਸ਼ਲੈੱਸ ਸਿਹਤ ਕਾਰਡ ਰਾਹੀਂ ਸੂਬੇ ਦੇ 225 ਸਰਕਾਰੀ ਅਤੇ 684 ਪ੍ਰਾਈਵੇਟ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਉਪਲਬੱਧ ਹਨ। ਇਸ ਯੋਜਨਾ ਤਹਿਤ ਕੈਂਸਰ ਦਾ ਇਲਾਜ, ਗੋਡੇ ਬਦਲਣ, ਦਿਲ ਦੇ ਸਟੈਂਟ ਸਮੇਤ ਕਈ ਵੱਡੇ ਅਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ, ਜੋ ਪਹਿਲਾਂ ਆਮ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3,53,397 ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈ ਕੇ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਲਈ ਲੋਕ ਭਲਾਈ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਪਿੰਡ ਘੜਾਮ ਦੇ ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਭਗਤ ਸਿੰਘ ਦੀ ਵਿਚਾਰਧਾਰਾ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ- ਰਾਜਿੰਦਰ ਸਿੰਘ ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।