ਬਲਾਕ ਪੱਧਰੀ ਸਾਇੰਸ ਸੈਮੀਨਾਰ ’ਚ 22 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਵਿਗਿਆਨਕ ਪ੍ਰਤਿਭਾ
ਬਨੂੜ, 30 ਸਤੰਬਰ (ਭੁਪਿੰਦਰ ਸਿੰਘ)-ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਸਾਇੰਸ ਸੈਮੀਨਾਰ-2026 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਬਨੂੜ ਬਲਾਕ ਦੇ 22 ਸਕੂਲਾਂ ਤੋਂ 8ਵੀਂ ਤੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਵਿਗਿਆਨਕ ਸੋਚ, ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਜ
ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ। ਤਸਵੀਰ : ਭੁਪਿੰਦਰ ਸਿੰਘ
01-10-2026
ਬਨੂੜ, 30 ਸਤੰਬਰ (ਭੁਪਿੰਦਰ ਸਿੰਘ)-ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਸਾਇੰਸ ਸੈਮੀਨਾਰ-2026 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਬਨੂੜ ਬਲਾਕ ਦੇ 22 ਸਕੂਲਾਂ ਤੋਂ 8ਵੀਂ ਤੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਵਿਗਿਆਨਕ ਸੋਚ, ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸਾਲ ਸਾਇੰਸ ਸੈਮੀਨਾਰ ਦਾ ਵਿਸ਼ਾ “ਵਿਕਸਤ ਊਰਜਾ ਟੋਕਰੀ-2047 ਸੰਭਾਵਨਾਵਾਂ ਅਤੇ ਚੁਣੌਤੀਆਂ” ਰਿਹਾ। ਮੁਕਾਬਲੇ ਦੇ ਨਤੀਜਿਆਂ ਵਿਚ ਸਰਕਾਰੀ ਹਾਈ ਸਕੂਲ ਕਾਰਕੌਰ ਦੀ ਵਿਦਿਆਰਥਣ ਸਮ੍ਰਿਤੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਰਕਾਰੀ ਹਾਈ ਸਕੂਲ ਸਲੇਮਪੁਰ ਨਗਲ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਦੂਜਾ ਸਥਾਨ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੈਮੀਨਾਰ ਵਿਚ ਮੁਲਾਂਕਣ ਲਈ ਇੰਦਰਪ੍ਰੀਤ ਕੌਰ, ਸਾਇੰਸ ਮਿਸਟ੍ਰੈੱਸ, ਸਰਕਾਰੀ ਹਾਈ ਸਕੂਲ ਜਵਾਹਰਪੁਰ, ਡੇਰਾਬੱਸੀ -1 ਤੇ ਸੀਮਾ ਭਾਰਦਵਾਜ, ਸਾਇੰਸ ਮਿਸਟ੍ਰੈੱਸ, ਸਰਕਾਰੀ ਹਾਈ ਸਕੂਲ ਮੁਕੰਦਪੁਰ, ਡੇਰਾਬੱਸੀ-1 ਨੇ ਜੱਜਾਂ ਦੀ ਭੂਮਿਕਾ ਨਿਭਾਈ। ਉਨ੍ਹਾਂ ਵਲੋਂ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਨਿਰਪੱਖ ਅਤੇ ਬਾਰੀਕੀ ਨਾਲ ਮੁਲਾਂਕਣ ਕੀਤਾ ਗਿਆ। ਇਹ ਪ੍ਰੋਗਰਾਮ ਸਕੂਲ ਇੰਚਾਰਜ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੀ ਸਮੁੱਚੀ ਦੇਖ-ਰੇਖ ਅਤੇ ਪ੍ਰਬੰਧਕੀ ਜ਼ਿੰਮੇਵਾਰੀ ਲਵਪ੍ਰੀਤ ਕੌਰ ਵਲੋਂ ਬਾਖੂਬੀ ਨਿਭਾਈ ਗਈ। ਸੈਮੀਨਾਰ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਸਮੂਹ ਸਟਾਫ ਨੇ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਗਿਰੀਸ਼ ਜੋਸ਼ੀ, ਗੁਰਵਿੰਦਰ ਸਿੰਘ, ਮੈਡਮ ਜਵੰਤਿਕਾ, ਰਣਜੀਤ ਕੌਰ, ਅਨੀਤਾ, ਕਵਿਤਾ ਆਨੰਦ, ਤੇਜਿੰਦਰ ਸਿੰਘ, ਰੇਨੂ ਬਾਲਾ, ਮਮਤਾ, ਪੁਨੀਤ ਕੰਬੋਜ ਅਤੇ ਬਹਾਦੁਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਰਿਹਾ। ਬਲਾਕ ਪੱਧਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸਮ੍ਰਿਤੀ ਹੁਣ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਵਿਚ ਬਨੂੜ ਬਲਾਕ ਦੀ ਨੁਮਾਇੰਦਗੀ ਕਰੇਗੀ। ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ 6 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਸ ਮੌਕੇ ਸਕੂਲ ਇੰਚਾਰਜ ਪਰਮਜੀਤ ਕੌਰ ਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।